ਸੰਜੀਵ ਸੂਦ
- ਭਾਜਪਾ ਵਰਕਰਾਂ ਨੇ ਲਾਏ ਸਰਕਾਰ ਅਤੇ ਪੁਲੀਸ ਵਿਰੁੱਧ ਨਾਅਰੇ
ਲੁਧਿਆਣਾ, 7 ਜਨਵਰੀ 2021 - ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਖ਼ਿਲਾਫ਼ ਲਗਾਤਾਰ ਭਾਜਪਾ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਅੱਜ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਘਿਰਾਓ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਰਸਤੇ ਚੋਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ. ਇਸ ਦੌਰਾਨ ਜੰਮ ਕੇ ਪੁਲਿਸ ਅਤੇ ਭਾਜਪਾ ਵਰਕਰਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਆਗੂਆਂ ਨੇ ਇਹ ਵੀ ਕਿਹਾ ਲਗਾਤਾਰ ਉਹ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਨੇ ਪਰ ਪੁਲਿਸ ਪੰਜਾਬ ਸਰਕਾਰ ਦੇ ਵਰਕਰ ਵਜੋਂ ਕੰਮ ਕਰ ਰਹੀ ਹੈ ਅਤੇ ਜਦੋਂ ਆਪਣੀ ਆਵਾਜ਼ ਚੁੱਕਣ ਲਈ ਉਹ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਾਉਣ ਲਈ ਪਹੁੰਚ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿੱਚੋਂ ਹੀ ਹਿਰਾਸਤ ਵਿੱਚ ਲੈ ਲਿਆ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ। ਪੰਜਾਬ ਵਿੱਚ ਕੈਪਟਨ ਦੀ ਸਰਕਾਰ ਹੋਣ ਕਰਕੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਦੀ ਆਵਾਜ਼ ਨੂੰ ਪੁਲਿਸ ਵੱਲੋਂ ਦੱਬਿਆ ਜਾ ਰਿਹਾ ਹੈ।
ਉੱਧਰ ਦੂਜੇ ਪਾਸੇ ਲੁਧਿਆਣਾ ਦੇ ਏਸੀਪੀ ਜਤਿੰਦਰ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਹੀ ਕਿਹਾ ਕਿ ਭਾਜਪਾ ਦੇ ਆਗੂਆਂ ਵੱਲੋਂ ਰਸਤੇ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਟਰੈਫਿਕ ਵਿੱਚ ਵਿਘਨ ਪਾਇਆ ਗਿਆ ਜਿਸ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਤੇ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ।