ਨਵੀਂ ਦਿੱਲੀ, 12 ਜਨਵਰੀ 2021 - ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਕਿਸਾਨਾਂ ਦੇ ਮੁੱਦੇ 'ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਸੀਜੇਆਈ ਐਸਏ ਬੋਬੜੇ ਨੇ ਕਿਹਾ ਕਿ ਜਿਹੜੇ ਵਕੀਲ ਹਨ, ਉਨ੍ਹਾਂ ਨੂੰ ਨਿਆਂ ਪ੍ਰਕਿਰਿਆ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਸੰਭਵ ਨਹੀਂ ਹੈ ਕਿ ਜਦੋਂ ਆਰਡਰ ਸਹੀ ਨਾ ਲੱਗੇ, ਤਾਂ ਉਸ ਨੂੰ ਸਵੀਕਾਰ ਨਾ ਕੀਤਾ ਜਾਵੇ।
- ਸੀਜੇਆਈ ਨੇ ਕਿਸਾਨਾਂ ਨੂੰ ਕਿਹਾ ਕਿ ਜੇ ਤੁਹਾਨੂੰ ਬਿਨਾਂ ਕਿਸੇ ਹੱਲ ਦੇ ਪ੍ਰਦਰਸ਼ਨ ਕਰਨਾ ਹੈ ਤਾਂ ਤੁਸੀਂ ਜਦੋਂ ਤੱਕ ਚਾਹੋ ਉਦੋਂ ਤੱਕ ਕਰ ਸਕਦੇ ਹੋ, ਪਰ ਕੀ ਉਸਤੋਂ ਕੁਝ ਮਿਲੇਗਾ ? ਇਹ ਹੱਲ ਨਹੀਂ ਹੋਏਗਾ। ਅਸੀਂ ਇੱਕ ਹੱਲ ਲੱਭਣ ਲਈ ਇੱਕ ਕਮੇਟੀ ਬਣਾਉਣਾ ਚਾਹੁੰਦੇ ਹਾਂ। ਨਾਲ ਹੀ ਕੋਰਟ ਨੇ ਕਮੇਟੀ ਬਾਰੇ ਸਪੱਸ਼ਟ ਕੀਤਾ, ‘ਇਹ ਕਮੇਟੀ ਸਾਡੇ ਲਈ ਹੋਵੇਗੀ ਨਾ ਕਿ ਕਿਸਾਨਾਂ ਲਈ ਜੋ ਕਿ ਸਾਨੂੰ ਸਿਰਫ ਰਿਪੋਰਟ ਦੇਵੇਗੀ ਅਤੇ ਕਮੇਟੀ ਕੋਈ ਆਦੇਸ਼ ਨਹੀਂ ਦੇਵੇਗੀ ਇਸ ਕਮੇਟੀ ਨੂੰ ਕੋਈ ਵੀ ਆਪਣੀ ਗੱਲ ਕਹਿ ਸਕਦਾ ਹੈ।
-ਕਮੇਟੀ ਬਾਰੇ ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਆਪਣੀਆਂ ਸੀਮਾਵਾਂ ਅੰਦਰ ਰਹਿ ਕੇ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਇਹ ਰਾਜਨੀਤੀ ਨਹੀਂ ਹੈ, ਰਾਜਨੀਤੀ ਅਤੇ ਨਿਆਂਇਕ ਵਿਚ ਅੰਤਰ ਹੈ। ਕਿਸਾਨਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
- ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ, ਪਰ ਇਹ ਅਣਮਿੱਥੇ ਸਮੇਂ ਲਈ ਸਸਪੈਂਡ ਨਹੀਂ ਕੀਤੇ ਗਏ। ਅਦਾਲਤ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕਮੇਟੀ ਕੋਲ ਆਉਣਾ ਚਾਹੀਦਾ ਹੈ ਜਦੋਂ ਕਿ ਕਿਸਾਨਾਂ ਦੇ ਵਕੀਲ ਸ਼ਰਮਾ ਨੇ ਕਿਹਾ ਸੀ ਕਿ ਕਿਸਾਨ ਕਮੇਟੀ ਵਿੱਚ ਨਹੀਂ ਜਾਣਗੇ। ਕਾਨੂੰਨ ਰੱਦ ਕੀਤਾ ਜਾਣਾ ਚਾਹੀਦਾ ਹੈ।
- ਅਦਾਲਤ ਨੇ ਸਖਤੀ ਨਾਲ ਕਿਹਾ, ‘ਕੋਈ ਵੀ ਸ਼ਕਤੀ ਸਾਨੂੰ ਖੇਤੀਬਾੜੀ ਕਾਨੂੰਨਾਂ ਦੇ ਗੁਣਾਂ ਅਤੇ ਔਗੁਣਾਂ ਦਾ ਮੁਲਾਂਕਣ ਕਰਨ ਲਈ ਕਮੇਟੀ ਕਾਇਮ ਕਰਨ ਤੋਂ ਨਹੀਂ ਰੋਕ ਸਕਦੀ। ਇਹ ਕਮੇਟੀ ਨਿਆਇਕ ਪ੍ਰਕਿਰਿਆ ਦਾ ਹਿੱਸਾ ਹੋਵੇਗੀ। ਕਮੇਟੀ ਦੱਸੇਗੀ ਕਿ ਕਿਹੜੀਆਂ ਵਿਵਸਥਾਵਾਂ ਨੂੰ ਹਟਾਉਣਾ ਚਾਹੀਦਾ ਹੈ।
- ਸੁਪਰੀਮ ਕੋਰਟ 'ਚ ਖਾਲਿਸਤਾਨ ਦਾ ਮੁੱਦਾ ਉੱਠਿਆ ਹੈ। ਏਜੀ ਨੇ ਸੁਣਵਾਈ ਦੌਰਾਨ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਇੱਕ ਪਾਬੰਦੀਸ਼ੁਦਾ ਗਰੁੱਪ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਫਾਰ ਜਸਟਿਸ ਵੱਲੋਂ ਕਿਸਾਨਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿਸ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਪਾਬੰਦੀਸ਼ੁਦਾ ਸੰਗਠਨ 'ਤੇ ਹਲਫਨਾਮਾ ਮੰਗਿਆ ਹੈ।
-ਸੀਜੇਆਈ ਨੇ ਕਿਹਾ ਕਿ ਸਾਡੇ ਆਦੇਸ਼ ਵਿੱਚ, ਅਸੀਂ ਇਹ ਮੰਗਾਂਗੇ ਕਿ ਕਿਸਾਨ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਰਾਮਲੀਲਾ ਮੈਦਾਨ ਜਾਂ ਕਿਸੇ ਹੋਰ ਜਗ੍ਹਾ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗਣ। ਰੈਲੀ ਲਈ ਪ੍ਰਸ਼ਾਸਨ ਨੂੰ ਬਿਨੈ ਪੱਤਰ ਦਿੱਤਾ ਗਿਆ ਹੈ। ਪੁਲਿਸ ਨੇ ਸ਼ਰਤਾਂ ਰੱਖੀਆਂ ਹਨ. ਜੇ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਆਗਿਆ ਰੱਦ ਹੁੰਦੀ ਹੈ।
ਕਿਸਾਨ ਨੇਤਾਵਾਂ ਦੀ ਪ੍ਰੈਸ ਕਾਨਫਰੰਸ ਦੀ ਵੀਡੀਉ ਦੇਖੋ :
https://www.facebook.com/BabushahiDotCom/videos/242477903920587
">http://
<iframe src="https://www.facebook.com/plugins/video.php?height=314&href=https%3A%2F%2Fwww.facebook.com%2FBabushahiDotCom%2Fvideos%2F1850249468465267%2F&show_text=false&width=560" width="560" height="314" style="border:none;overflow:hidden" scrolling="no" frameborder="0" allowfullscreen="true" allow="autoplay; clipboard-write; encrypted-media; picture-in-picture; web-share" allowFullScreen="true"></iframe>