ਜੀ ਐਸ ਪੰਨੂ
ਪਟਿਆਲਾ 13 ਜਨਵਰੀ 2021 - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਮੇਘ ਚੰਦ ਸ਼ੇਰਮਾਜਰਾ, ਜਸਬੀਰ ਗਾਂਧੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਵੱਲੋਂ ਜੇਲ੍ਹ ਰੋਡ ਨੇਡ਼ੇ ਸ਼ੌਰਿਆ ਹੋਟਲ ਪਟਿਆਲਾ ਵਿਖੇ ਲੋਹੜੀ ਦੀ ਸ਼ਾਮ ਇਸ ਵਾਰ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਉਨ੍ਹਾਂ ਕਿਹਾ ਕਿ ਅੱਜ ਸਾਡਾ ਅੰਨਦਾਤਾ ਆਪਣੀ ਹੋਂਦ ਬਚਾਉਣ ਨੂੰ ਲੈ ਕੇ ਕੇਂਦਰ ਦੇ ਖੇਤੀ ਬਾਰੇ ਕਾਲੇ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਰਾਡਰ ਉੱਤੇ ਦਿਨ ਰਾਤ ਅੰਦੋਲਨ ਕਰ ਰਿਹਾ ਹੈ। ਇਸ ਅੰਦੋਲਨ ਵਿਚ ਡੱਟੇ ਹੋਏ 70 ਤੋਂ ਵੱਧ ਸਾਡੇ ਕਿਸਾਨ ਭਰਾ ਸ਼ਹੀਦੀਆਂ ਪਾ ਗਏ ਹਨ। ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਜ਼ਾਨਾ ਸਾਡੇ ਪੰਜਾਬ ਵਿੱਚ ਦਿੱਲੀ ਦੀ ਸਰਹੱਦ ਉੱਤੋਂ ਰੋਜ਼ਾਨਾਂ ਸ਼ਹੀਦਾਂ ਦੀਆਂ ਲਾਸ਼ਾਂ ਆ ਰਹੀਆਂ ਹਨ। ਇਕ ਪਾਸੇ ਪੰਜਾਬ ਦੇ ਕਿਸਾਨ ਦਾ ਪੁੱਤ ਦੇਸ਼ ਦੀ ਸਰਹੱਦ ਉੱਤੇ ਦੁਸ਼ਮਣ ਦੇਸ਼ਾਂ ਨਾਲ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਦੂਜੇ ਪਾਸੇ ਸਾਡੇ ਹੀ ਦੇਸ਼ ਦੇ ਹਾਕਮ ਖਿਲਾਫ ਕਿਸਾਨ ਲੋਕਤੰਤਰਿਕ ਢੰਗ ਨਾਲ ਅੰਦੋਲਨ ਕਰ ਰਹੇ ਅਤੇ ਕਿਸਾਨ ਸ਼ਹੀਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਹਾਕਮ ਅੰਨਾ, ਬੋਲਾ ਅਤੇ ਗੂੰਗਾ ਹੋ ਚੁੱਕਿਆ ਹੈ ਜੋ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੁੱਠੀਭਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਲੋਹੜੀ ਦੀ ਸਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਉਨ੍ਹਾਂ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਇਸ ਵਾਰ ਲੋਹੜੀ ਵਾਲੇ ਦਿਨ ਵੀ ਆਪਣਾ ਤਿਉਹਾਰ ਮੰਨਾਉਂਦੇ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਬਣਨ। ਇਸ ਵਾਰ ਲੋਹੜੀ ਦੀ ਅੱਗ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ।
ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਸਾਡੇ ਕਿਸਾਨ ਭੈਣ-ਭਰਾ, ਬਜ਼ੁਰਗ ਖੁੱਲ੍ਹੇ ਅਸਮਾਨ ਹੇਠ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਖਿਲਾਫ ਸੰਘਰਸ਼ ਵਿੱਚ ਡੱਟੇ ਹੋਇਆ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ। ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਦੇ ਆਗੂ ਕਿਸਾਨਾਂ ਖਿਲਾਫ ਝੂਠੀ ਬਿਆਨਬਾਜ਼ੀ, ਦੂਸ਼ਣਬਾਜੀ ਕਰਕੇ ਮਾਨਸਿਕ ਪੀੜਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਮੋਦੀ ਸਰਕਾਰ ਸਾਰੇ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾ ਦੀ ਗੱਲ ਸੁਣਦੀ ਹੋਈ ਤੁਰੰਤ ਕਾਲੇ ਕਾਨੂੰਨਾਂ ਨੂੰ ਵਾਪਸ ਲੈਂਦੀ, ਪ੍ਰੰਤੂ ਅੰਬਾਨੀ-ਅੰਡਾਨੀ ਦੇ ਵਿਚੋਲੇ ਵਜੋਂ ਭੂਮਿਕਾ ਨਿਭਾਉਂਦੇ ਹੋਏ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੱਕੜਬਾਜ਼ ਪ੍ਰਧਾਨ ਮੰਤਰੀ ਤੁਰੰਤ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਤੁਰੰਤ ਮੁਆਫੀ ਮੰਗਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਡੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਹ ਬਹੁਤ ਹੀ ਨਾਜ਼ੁਕ ਸਮਾਂ ਹੈ ਕਿ ਚੁਣੀ ਹੋਈ ਮੋਦੀ ਸਰਕਾਰ ਵੀ ਲੋਕਾਂ ਦੀ ਆਵਾਜ਼ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਸੰਵਿਧਾਨ ਰਾਹੀਂ ਮਿਲੇ ਹੋਏ ਰੋਸ ਪ੍ਰਦਰਸ਼ਨ ਕਰਨ ਦੇ ਹੱਕਾਂ ਨੂੰ ਵੀ ਖੋਹਿਆ ਜਾ ਰਿਹਾ ਹੈ ।
ਇਸ ਮੌਕੇ ਮੇਘ ਚੰਦ ਸ਼ੇਰ ਮਾਜਰਾ ਜਿਲਾ ਪ੍ਰਧਾਨ ਪਟਿਆਲਾ ਦਿਹਾਤੀ ,ਜਸਦੀਪ ਸਿੰਘ ਨਿੱਕੂ ਅੰਗਰੇਜ ਸਿੰਘ ਰਾਮਗੜ ਇਵੇੰਟ ਮੈਨੇਜਰ,ਨਵਤੇਜ ਸਿੰਘ ਪ੍ਰਿੰਸ,ਹਰਮੀਤ ਸਿੰਘ ਪਠਾਨਮਾਜਰਾ ਕੁੰਦਨ ਗੋਗਿਆ, ਤੇਜਿੰਦਰ ਮਹਿਤਾ,ਪ੍ਰੀਤੀ ਮਲਹੋਤਰਾ,ਮੇਜਰ ਆਰ ਪੀ ਐਸ ਮਲਹੋਤਰਾ,ਜੇ ਪੀ ਸਿੰਘ,ਸੰਜੀਵ ਗੁਪਤਾ ,ਚੇਤਨ ਸਿੰਘ ਜੋੜੇ ਮਾਜਰਾ,ਰਣਜੋਧ ਹੰਡਾਨਾ ਇੰਦਰਜੀਤ ਸੰਧੂ,ਬਲਦੇਵ ਸਿੰਘ, ਡਾ ਪ੍ਰੇਮ੍ਪਾਲ ਢਿੱਲੋ ,ਦੇਵ ਮਾਨ,ਜੱਸੀ ਸੋਹਿਆ ਵਾਲਾ ,ਵਰਿੰਦਰ ਬਿੱਟੂ ਸਵਰਨ ਜਿਤ ਦੋਦਾ ,ਪ੍ਰਦੀਪ ਗਰਗ ,ਅਸ਼ੋਕ ਸਿਰਸਵਾਲ ਅਮਰਜੀਤ ਭਾਟੀਆ,ਗੁਰਸੇਵਕ ਸਿੰਘ ਝੀਲ,ਕੇਵਲ ਸਿੰਘ ਬਾਵਾ,ਚਮਕੋਰ ਸਿੰਘ ਇਛੇਵਾਲ, ਹਰੀ ਚੰਦ ਬੰਸਲ,ਅਮਿਤ ਵਿਕੀ,ਸੁਸ਼ੀਲ ਮਿੱਡਾ,ਜਸਵਿੰਦਰ ਸਿੰਘ ਰਿੰਪਾ,ਰਾਜਵੀਰ ਸਿੰਘ,ਰਾਜਿੰਦਰ ਮੋਹਨ,ਬਲਵਿੰਦਰ ਝਾਰਵਾ,ਗੁਰਮੁਖ ਸਿੰਘ ਗੁਰਜੰਟ ਮਹਿਦੁਦਾ,ਗੁਰਪ੍ਰੀਤ ਸੰਧੂ ਅਮਰੀਕ ਸਿੰਘ ਬੰਗੜ,ਦਵਿੰਦਰ ਬਰਾਸ,ਲਾਡੀ ਘੱਗਾ ਕੁਲਵੰਤ ਸਿੰਘ ਬਾਜੀਗਰ,ਰਾਜ ਕੁਮਾਰ ਤੋ ਇਲਾਵਾ ਹੋਰ ਸਾਥੀ ਮੋਜੂਦ ਸਨ I