- ਹੈਰਾਨੀ ਪ੍ਰਗਟਾਈ ਕਿ ਅਸ਼ੋਕ ਗੁਲਾਟੀ ਨੇ ਕਮੇਟੀ ਦੀ ਮੈਂਬਰਸ਼ਿਪ ਲੈ ਲਈ ਜਦਕਿ ਉਹ ਪੰਜਾਬ ਸਰਕਾਰ ਵੱਲੋਂ ਬਣਾਏ ਮਾਹਿਰਾਂ ਦੇ ਗਰੁੱਪ ਦੇ ਮੈਂਬਰ ਰਹੇ ਹਨ
ਚੰਡੀਗੜ੍ਹ, 14 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਖੇਤੀ ਮਾਹਿਰ ਭੁਪਿੰਦਰ ਸਿੰਘ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਦੀ ਮੈਂਬਰਸ਼ਿਪ ਤੋਂ ਪਾਸੇ ਹੋ ਕੇ ਕਿਸਾਨ ਜਥੇਬੰਦੀਆਂ ਦਾ ਕੇਸ ਕਮਜ਼ੋਰ ਕਰਨ ਦੀ ਥਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿਚ ਸਟੈਂਡ ਲੈਣਾ ਚਾਹੀਦਾ ਸੀ।
ਅਕਾਲੀ ਦਲ ਸੱਜੇ ਪੱਖੀ ਖੇਤੀ ਮਾਹਿਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਅਸ਼ੋਕ ਗੁਲਾਟੀ ਵੀ ਸਖ਼ਤੀ ਨਾਲ ਵਰ੍ਹਿਆ ਤੇ ਕਿਹਾ ਕਿ ਉਹਨਾਂ ਨੇ ਚਾਰ ਮੈਂਬਰੀ ਕਮੇਟੀ ਦੀ ਮੈਂਬਰਸ਼ਿਪ ਪ੍ਰਵਾਨ ਕਰ ਕੇ ਭੇਡ ਦੇ ਭੇਸ ਵਿਚ ਲੋਮੜੀ ਵਾਲਾ ਕੰਮ ਕੀਤਾ ਹੈ ਕਿਉਂਕਿ ਉਹ ਤਾਂ ਪਹਿਲਾਂ ਹੀ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਬੋਲ ਰਹੇ ਸਨ ਤੇ ਇਹਨਾਂ ਨੂੰ ਭਾਰਤੀ ਖੇਤੀਬਾੜੀ ਲਈ 1991 ਦਾ ਦੌਰ ਕਰਾਰ ਦਿੱਤਾ ਸੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਅਸ਼ੋਕ ਗੁਲਾਟੀ ਦੇ ਦੋਗਲੇਪਨ ਤੋਂਹ ੈਰਾਨ ਨ ਜਿਹਨਾਂ ਨੇ ਚਾਰ ਮੈਂਬਰੀ ਕਮੇਟੀ ਦੀ ਮੈਂਬਰਸ਼ਿਪ ਪ੍ਰਵਾਨ ਕਰ ਲਈ ਜਦਕਿ ਉਹ ਇਹ ਜਾਣਦੇ ਹਨ ਕਿ ਉਹ ਪਹਿਲਾਂ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੋਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਬਣਾਏ ਮਾਹਿਰਾਂ ਦੇ ਮੈਂਬਰ ਦੇ ਮੈਂਬਰ ਰਹੇ ਹਨ। ਉਹਨਾਂ ਕਿਹਾ ਕਿ ਇਕ ਹੋਰ ਵੱਡੀ ਮਾਯੁਸ ਕਰਨ ਵਾਲੀ ਗੱਲ ਇਹ ਹੈ ਕਿ ਭੁਪਿੰਦਰ ਸਿੰਘ ਮਾਨ ਨੇ ਕਿਸਾਨ ਪੁੱਤਰ ਹੋਣ ’ਤੇ ਵੀ ਕਿਸਾਨਾਂ ਨੂੰ ਧੋਖਾ ਦਿੱਤਾ ਕਿਉਂਕਿ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ’ਤੇ ਕਮੇਟੀ ਲਈ ਨਾਮਜ਼ਦ ਹੋਣਾ ਪ੍ਰਵਾਨ ਕਰ ਲਿਆ। ਉਹਨਾਂ ਕਿਹਾ ਕਿ ਇਸ ਤੋਂ ਸੰਕੇਤ ਮਿਲਦਾ ਹੈ ਕਿ ਸ੍ਰੀ ਮਾਨ ਨੇ ਨਾ ਸਿਰਫ ਮੁੱਖ ਮੰਤਰੀ ਦੇ ਹੱਥਾਂ ਵਿਚ ਕੁਠਪੁਤਲੀ ਵਜੋਂ ਕੰਮ ਕੀਤਾ ਬਲਕਿ ਦੋਹਾਂ ਦੀ ਵਰਤੋਂ ਸੂਬੇ ਅਤੇ ਦੇਸ਼ ਦੇ ਕਿਸਾਨਾਂ ਦੋਹਾਂ ਦੀ ਪਿੱਠ ਵਿਚ ਛੁਰਾ ਮਾਰਨ ਲਈ ਕੀਤੀ ਗਈ।
ਵੇਰਵੇ ਸਾਂਝੇ ਕਰਦਿਆਂ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਮਾਨ ਵੱਲੋਂ ਕਮੇਟੀ ਦੀ ਮੈਂਬਰਸ਼ਿਪ ਤੋਂ ਪਾਸੇ ਹੋਣ ਦਾ ਪੱਤਰ ਹੀ ਇਸ ਗੱਲ ਦਾ ਸਬੂਤ ਹੈ ਕਿ ਉਹ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਦੇ ਵੀ ਦਬਾਅ ਹੇਠ ਸਨ ਕਿ ਉਹ ਖੇਤੀ ਕਾਨੂੰਨਾਂ ਦੇ ਹੱਕ ਵਿਚ ਫੈਸਲਾ ਦੇਣ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੁ ਨੇ ਕਿਹਾ ਕਿ ਉਹ ਆਪਣੇ ਆਪ ਨੁੰ ਕਮੇਟੀ ਦੀ ਮੈਂਬਰਸ਼ਿਪ ਤੋਂ ਪਾਸੇ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਾ ਕਰ ਸਕਣ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸ੍ਰੀ ਮਾਨ ਦੀ ਅੰਤਰ ਆਤਮਾ ਉਹਨਾਂ ਨੂੰ ਝੰਜੋੜ ਰਹੀ ਸੀ ਤੇ ਉਹ ਕਿਸੇ ਵੀ ਤਰੀਕੇ ਆਪਣੇ ਪੰਜਾਬੀ ਭਰਾਵਾਂ ਨੁੰ ਧੋਖਾ ਨਹੀਂ ਦੇਣਾ ਚਾਹੁੰਦੇ ਸਨ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਉਹਨਾਂ ਨੂੰ ਕੁਝ ਮਨਮਰਜ਼ੀ ਨਾਲ ਚੁਣੇ ਬੰਦੇ ਮਾਹਿਰਾਂ ਦੀ ਕਮੇਟੀ ਵਿਚ ਸ਼ਾਮਲ ਕਰ ਕੇ ਲੋਕ ਵਿਰੋਧੀ ਕਾਨੂੰਨ ਜਬਰੀ ਲਾਗਊ ਕਰਵਾਉਣ ਦੀ ਸਾਜ਼ਿਸ਼ ਖਿਲਾਫ ਲੜਨਾ ਚਾਹੀਦਾ ਸੀ।
ਅਕਾਲੀ ਆਗੂ ਨੇ ਕਿਹਾ ਕਿ ਸ੍ਰੀ ਮਾਨ ਦੇ ਆਪਣੇ ਆਪ ਨੁੰ ਕਮੇਟੀ ਤੋਂ ਪਾਸੇ ਕਰਨ ਦੇ ਪੱਤਰ ਨੇ ਕਾਂਗਰਸ ਤੇ ਭਾਜਪਾ ਦੀ ਖੇਡ ਵੀ ਮੁਕਾ ਦਿੱਤੀ ਹੈ ਜੋ ਸਾਰੇ ਵੇਖ ਰਹੇ ਹਨ। ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਕੌਣ ਕਿਸਾਨੀ ਅੰਦੋਲਨ ਨੁੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਮਾਹਿਰ ਕਮੇਟੀ ਨੇ ਆਪਣੀ ਭਰੋਸੇਯੋਗਤਾ ਗੁਆ ਲਈ ਹੈ ਖਾਸ ਤੌਰ ’ਤੇ ਇਸ ਗੱਲ ਨੂੰ ਸਾਹਮਣੇ ਰੱਖਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਤਾਂ ਕਮੇਟੀ ਨਾਲ ਗੱਲਬਾਤ ਕਰਨ ਤੋਂ ਵੀ ਨਾਂਹ ਕਰ ਦਿੱਤੀਹ ੈ। ਇਸ ਲਈ ਇਸ ਕਮੇਟੀ ਦੇ ਮੈਂਬਰਾਂ ਨੁੰ ਤੁਰੰਤ ਇਸ ਕੰਮ ਤੋਂ ਪਾਸੇ ਹੋ ਜਾਣਾ ਚਾਹੀਦਾ ਹੈ।