ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 14ਜਨਵਰੀ 2021 - ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅੱਜ ਲੋਹੀਆਂ ਚੁੰਗੀ ਸੁਲਤਾਨਪੁਰ ਲੋਧੀ ਦੇ ਸਮੂਹ ਦੁਕਾਨਦਾਰਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਸਮਾਗਮ ਚ ਵੱਡੀ ਗਿਣਤੀ ਚ ਦੁਕਾਨਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪਾਠ ਦੇ ਭੋਗ ਉਪਰੰਤ ਇਸ ਮੌਕੇ ਤੇ ਸਮੂਹ ਦੁਕਾਨਦਾਰਾਂ ਨੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਦੀ ਤੰਦਰੁਸਤੀ ਅਤੇ ਅੰਦੋਲਨ ਦੀ ਸਫਲਤਾ ਲਈ ਸੰਯੁਕਤ ਰੂਪ ਵਿਚ ਅਰਦਾਸ ਕੀਤੀ।
ਇਸ ਮੌਕੇ ਤੇ ਅਮਰਜੀਤ ਸਿੰਘ, ਅਸ਼ਵਨੀ ਕੁਮਾਰ,ਰਾਜੇਸ਼ ਸੇਠੀ, ਦੀਪਕ ਕੰਡਾ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਦਿੱਲੀ ਦੇ ਵੱਖ ਵੱਖ ਬਾਡਰਾਂ ਵਿਖੇ ਚੱਲ ਰਹੇ ਸੰਘਰਸ਼ ਹੁਣ ਤੱਕ 80 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ ਪ੍ਰੰਤੂ ਕੇਂਦਰ ਸਰਕਾਰ ਦੇ ਸਿਰ ਤੇ ਜੂੰ ਨਹੀਂ ਸਰਕ ਰਹੀ । ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੈਆ ਛੱਡ ਕੇ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ।ਇਸ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ । ਇਸ ਮੌਕੇ ਤੇ ਅਮਰਜੀਤ ਸਿੰਘ, ਅਸ਼ਵਨੀ ਕੁਮਾਰ, ਸਤਪਾਲ ਕਾਲਾ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਗੁਰਦਿਆਲ ਸਿੰਘ, ਜਗਜੀਤ ਸਿੰਘ,ਅਰਸ਼ਪ੍ਰੀਤ ਸਿੰਘ, ਦੀਪਕ ਕੰਡਾ, ਜਗਤਾਰ ਸਿੰਘ, ਸੁਖਦੀਪ ਸਿੰਘ, ਸੁਰਜੀਤ ਸਿੰਘ, ਗੁਰਮੁੱਖ ਸਿੰਘ, ਅਮਨਦੀਪ ਸਿੰਘ, ਰਣਜੀਤ ਸਿੰਘ, ਰਾਜੇਸ਼ ਸੇਠੀ,ਜਗਦੀਪ ਸਿੰਘ, ਕਾਲਾ, ਸਾਜਨਪ੍ਰੀਤ ਸਿੰਘ ਮੌਜੂਦ ਸਨ।