ਕੇਂਦਰ ਨਾਲ ਕਿਸਾਨਾਂ ਦੀ 9ਵੇਂ ਗੇੜ ਦੀ ਮੀਟਿੰਗ,ਕੀ ਇਸ ਵਾਰ ਨਿਕਲੇਗਾ ਮਸਲੇ ਦਾ ਹੱਲ ?
ਨਵੀਂ ਦਿੱਲੀ,14 ਜਨਵਰੀ,2021: ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ 50 ਦਿਨ ਹੋ ਚੁੱਕੇ ਨੇ। ਅਜੇ ਤੱਕ ਕੇਂਦਰ ਨਾਲ ਕਿਸਾਨ ਜਥੇਬੰਦੀਆਂ ਦੀ ਗੱਲ ਨਹੀਂ ਬਣੀ ਹੈ। ਹੁਣ ਇਕ ਹੋਰ ਮੀਟਿੰਗ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ੁੱਕਰਵਾਰ ਦੁਪਹਿਰ 12 ਵਜੇ ਹੋਵੇਗੀ। ਕਿਸਾਨ ਲੀਡਰ ਦਰਸ਼ਨ ਪਾਲ ਸਿੰਘ ਨੇ ਕਿਹਾ ਅਸੀਂ ਕੱਲ੍ਹ ਸਰਕਾਰ ਨਾਲ ਮੁਲਾਕਾਤ ਕਰਨ ਜਾਵਾਂਗੇ, ਮੀਟਿੰਗ ਦੌਰਾਨ ਦੇਖਾਂਗੇ ਸਰਕਾਰ ਕਿਸ ਤਰ੍ਹਾਂ ਦਾ ਵਿਵਹਾਰ ਕਰੇਗੀ। ਇਸ ਤੋਂ ਬਾਅਦ ਫੈਸਲਾ ਕਰਾਂਗੇ ਕਿ ਅੱਗੇ ਕੀ ਕਰਨਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਹੁਣ ਤੱਕ ਅੱਠ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ। ਹੁਣ ਸਭ ਦੀਆਂ ਨਜ਼ਰਾਂ 15 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਤੇ ਟਿਕੀਆਂ ਹੋਈਆਂ ਨੇ। ਕਿਸਾਨ ਪਹਿਲਾਂ ਹੀ ਅੰਦੋਲਨ ਦੀ ਅਗਲੀ ਰਣਨੀਤੀ ਐਲਾਨ ਚੁੱਕੇ ਨੇ। ਜਿਸ ਵਿੱਚੋਂ 26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਪਰੇਡ ਅਹਿਮ ਹੈ।