ਚੰਡੀਗੜ੍ਹ:, 15 ਜਨਵਰੀ 2021 -ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਨਾਲੋਂ ਨਾਤਾ ਤੋੜ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਪਰ ਭੁਪਿੰਦਰ ਮਾਨ ਨੇ ਵੀ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਤੋਂ ਆਪਣਾ ਨਾਂਅ ਵੱਖ ਕਰ ਲਿਆ ਹੈ। ਪਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕਿਹਾ ਹੈ ਕਿ ਅੱਜ ਤੋਂ ਮਾਨ ਤੇ ਉਨ੍ਹਾਂ ਦੀ ਕੋਆਰਡੀਨੇਸ਼ਨ ਕਮੇਟੀ ਨਾਲ ਕੋਈ ਨਾਤਾ ਨਹੀਂ।
ਬੀਕੇਯੂ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਅਸੀਂ ਭੁਪਿੰਦਰ ਮਾਨ ਨਾਲ ਜਥੇਬੰਦਕ ਤੌਰ ‘ਤੇ ਸਾਰੇ ਸਬੰਧ ਖਤਮ ਕਰਦੇ ਹਾਂ। ਉਨ੍ਹਾਂ ਕਿਹਾ ਹੈ ਕਿ ਸਾਡੀ ਜਥੇਬੰਦੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 40 ਜਥੇਬੰਦੀਆਂ ਨਾਲ ਖੜ੍ਹੀ ਹੈ ਤੇ ਖੜ੍ਹੀ ਰਹੇਗੀ।