ਨਵੀਂ ਦਿੱਲੀ, 15 ਜਨਵਰੀ 2021 - ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ 9ਵੇਂ ਗੇੜ ਦੀ ਗੱਲਬਾਤ ਹੋ ਰਹੀ ਹੈ। ਇਸ ਸਬੰਧੀ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹਨ।
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਗਠਿਤ ਕੀਤੀ ਗਈ ਕਮੇਟੀ ਦਾ ਸਵਾਗਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਜਦੋਂ ਸਰਕਾਰ ਨੂੰ ਬੁਲਾਏਗੀ ਤਾਂ ਅਸੀਂ ਆਪਣਾ ਪੱਖ ਕਮੇਟੀ ਦੇ ਸਾਹਮਣੇ ਰੱਖਾਂਗੇ। ਅੱਜ ਦੀ ਗੱਲਬਾਤ ਦੀ ਤਰੀਕ ਤੈਅ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਜਾਰੀ ਹੈ। ਤੋਮਰ ਨੇ ਕਿਹਾ ਕਿ ਸਾਡੀ ਲਗਾਤਾਰ ਇਹੀ ਕੋਸ਼ਿਸ਼ ਹੈ ਕਿ ਕਿਸਾਨਾਂ ਦੇ ਨਾਲ ਗੱਲਬਾਤ ਰਾਹੀਂ ਕੋਈ ਰਾਹ ਨਿਕਲ ਆਏ।