ਨਵੀਂ ਦਿੱਲੀ, 20 ਜਨਵਰੀ: 2021 - ਦਿੱਲੀ ਦੇ ਬਾਰਡਰ 'ਤੇ ਧਰਨਾ ਲਾਈ ਬੈਠੇ ਕਿਸਾਨਾਂ ਦੇ ਮੋਰਚੇ ਲਈ ਅੱਜ ਦਾ ਸਿਨ ਕਾਫੀ ਅਹਿਮ ਅਤੇ ਵੱਡਾ ਦਿਨ ਹੈ, ਕਿਉਂਕਿ ਅੱਜ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 10ਵੇਂ ਦੌਰ ਦੀ ਮੀਟਿੰਗ ਹੋਣ ਜਾ ਰਹੀ ਹੈ, ਇਸ ਦੇ ਨਾਲ ਹੀ ਅੱਜ 26 ਜਨਵਰੀ ਨੂੰ ਦਿੱਲੀ 'ਚ ਹੋਣ ਵਾਲੀ ਕਿਸਾਨ ਪਰੇਡ ਨੂੰ ਲੈ ਕੇ 3 ਸੂਬਿਆਂ ਦੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵੀ ਹੈ। ਇਸ ਤੋਂ ਬਿਨਾਂ ਅੱਜ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ’ਚ ਵੀ ਸੁਣਵਾਈ ਹੋਣੀ ਹੈ।
ਇਸ ਦੇ ਨਾਲ ਹੀ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਟ੍ਰੈਕਟਰ ਪਰੇਡ ਨੂੰ ਲੈ ਕੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ ਜਦੋਂ ਕਿ ਕਿਸਾਨ ਜਥੇਬੰਦੀਆਂ ਤੇ ਸਰਕਾਰ ਦੇ ਵਿਚਾਲੇ ਅੱਜ ਦੁਪਹਿਰ ਦੋ ਵਜੇ ਵਿਗਿਆਨ ਭਵਨ 'ਚ 10ਵੇਂ ਦੌਰ ਦੀ ਗੱਲਬਾਤ ਹੋਵੇਗੀ। ਇਸ ਤੋਂ ਬਿਨਾਂ ਸੁਪਰੀਮ ਕੋਰਟ 'ਚੋਂ ਵੀ ਇਸ ਬਾਬਤ ਕਦੇ ਵੀ ਫੈਸਲਾ ਆ ਸਕਦਾ ਹੈ।