ਨਵੀਂ ਦਿੱਲੀ, 21 ਜਨਵਰੀ 2021 - ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੁੱਖ ਮੰਤਰੀਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦਿੱਤੀ ਜਾਵੇਗੀ।
ਦੂਜੇ ਪੜਾਅ 'ਚ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇਗਾ। ਵੈਕਸੀਨ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਘਬਰਾਉਣ ਦੀ ਲੋੜ ਨਹੀਂ ਹੈ। ਦੂਜੇ ਪੜਾਅ 'ਚ ਸਾਰਿਆਂ ਨੂੰ ਵੈਕਸੀਨੇਸ਼ਨ ਲਗਾਈ ਜਾਵੇਗੀ, ਜਿਹੜੇ ਕਿ 50 ਸਾਲ ਤੋਂ ਉੱਪਰ ਦੇ ਹੋਣਗੇ।
ਅਜਿਹੇ 'ਚ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ, ਜਿਹੜੇ 50 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਦੂਜੇ ਪੜਾਅ 'ਚ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ।
ਫਿਲਹਾਲ ਕੋਰੋਨਾ ਵੈਕਸੀਨੇਸ਼ਨ ਦਾ ਪਹਿਲਾ ਪੜਾਅ ਚੱਲ ਰਿਹਾ ਹੈ, ਜਿਸ ਦੇ ਤਹਿਤ 7 ਲੱਖ ਤੋਂ ਵਧੇਰੇ ਸਿਹਤ ਕਰਮਚਾਰੀਆਂ ਨੂੰ ਟੀਕੇ ਦਾ ਪਹਿਲਾ ਡੋਜ਼ ਦਿੱਤਾ ਜਾ ਚੁੱਕਾ ਹੈ। ਵੈਕਸੀਨੇਸ਼ਨ ਦਾ ਦੂਜਾ ਪੜਾਅ ਮਾਰਚ ਜਾਂ ਅਪ੍ਰੈਲ 'ਚ ਸ਼ੁਰੂ ਹੋ ਸਕਦਾ ਹੈ।