ਗਾਜ਼ੀਪੁਰ ਬਾਰਡਰ, 28 ਜਨਵਰੀ 2021 - ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਨੇ ਦਿੱਲੀ ਦੇ ਨਾਲ ਲੱਗਦੇ ਗਾਜ਼ੀਪੁਰ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਾਜ਼ੀਆਬਾਦ ਬਾਰਡਰ 'ਤੇ ਧਰਨੇ ਵਾਲੀ ਥਾਂ ਨੂੰ ਖ਼ਾਲੀ ਕਰਨ ਦਾ ਹੁਕਮ ਸੁਣਾਇਆ ਹੈ।
ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ 'ਤੇ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਜੇਕਰ ਅੰਦੋਲਨ 'ਚ ਕੋਈ ਵੀ ਅਣਹੋਣੀ ਹੁੰਦੀ ਹੈ, ਤਾਂ ਉਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕੋਈ ਗ੍ਰਿਫਤਾਰੀ ਨਹੀਂ ਹੋਵੇਗੀ। ਰਾਕੇਸ਼ ਟਿਕੈਤ ਨੇ ਕਿਹਾ- ਜੇ ਖੇਤੀਬਾੜੀ ਦੇ ਕਾਨੂੰਨ ਵਾਪਸ ਨਾ ਕੀਤੇ ਗਏ ਤਾਂ ਮੈਂ ਖੁਦਕੁਸ਼ੀ ਕਰਾਂਗਾ। ਨਾਲ ਹੀ ਟਕੈਟ ਨੇ ਕਿਹਾ ਕਿ ਭਾਜਪਾ ਦੇ ਲੋਕ ਗੁੰਡਾਗਰਦੀ ਕਰ ਰਹੇ ਹਨ, ਇਸ ਲਈ ਅੰਦੋਲਨ ਨੂੰ ਜਾਰੀ ਰੱਖਿਆ ਜਾਵੇਗਾ।
ਇਸ ਤੋਂ ਬਿਨਾਂ ਉਨ੍ਹਾਂ ਨੇ ਬਾਰਡਰ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਧਰਨੇ 'ਚ ਪੁੱਜਣ ਦਾ ਸੱਦਾ ਦਿੱਤਾ ਹੈ ਅਤੇ ਇਸ ਤੋਂ ਬਿਨਾਂ ਉਨ੍ਹਾਂ ਵੱਲੋਂ ਯੂਪੀ 'ਚ ਵੀ ਸਾਰੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਅਤੇ ਬੀ ਜੇ ਪੀ ਦੀ ਗੁੰਡਾਗਰਦੀ ਦੇ ਵਿਰੋਧ 'ਚ ਲੋਕਾਂ ਨੂੰ ਸੜਕਾਂ 'ਤੇ ਆਉਣ ਦਾ ਸੱਦਾ ਦਿੱਤਾ ਹੈ।
ਇਸ ਤੋਂ ਬਿਨਾਂ ਪ੍ਰਸ਼ਾਸਨ ਵੱਲੋਂ ਗਾਜ਼ੀਪੁਰ ਬਾਰਡਰ 'ਤੇ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਇਸ ਤੋਂ ਬਿਨਾਂ ਦੰਗਾ ਰੋਕੂ ਦਸਤਿਆਂ ਦੀਆਂ ਵਾਧੂ ਕੰਪਨੀਆਂ ਵੀ ਤੈਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਫਿਲਹਾਲ ਗਾਜ਼ੀਪੁਰ ਬਾਰਡਰ 'ਤੇ ਮਾਹੌਲ ਤਨਾਅ ਪੂਰਨ ਬਣਿਆ ਹੋਇਆ ਹੈ।
ਵੀਡੀਓ ਵੀ ਦੇਖੋ....
https://www.facebook.com/ChaudharyRakeshTikait/videos/174665947331978
">http://