- ਸਾਜਿਸ਼ ਤਹਿਤ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਵਿੱਚ ਲੱਗੀ ਕੇਂਦਰ ਸਰਕਾਰ -ਬੱਬੀ ਬਾਦਲ
ਚੰਡੀਗੜ੍ਹ, 29 ਜਨਵਰੀ 2021 - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਵਰਕਰ ਮਿਲਣੀ ਮੋਕੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਏਜੰਸੀਆਂ ਨਾਲ ਮਿਲ ਕੇ ਖਤਮ ਕਰਨ ਦੀਆ ਚਾਲਾਂ ਚੱਲ ਰਹੀ ਹੈ। ਬੱਬੀ ਬਾਦਲ ਨੇ ਕੇਂਦਰ ਦੀ ਸਰਕਾਰ ਤੇ ਦੋਸ ਲਾਇਆ ਕਿ ਲਾਲ ਕਿਲ੍ਹੇ ਵਾਲੀ ਘਟਨਾ ਦੇ ਨਾਮ ਤੇ ਕਿਸਾਨਾਂ ਨੂੰ ਬਦਨਾਮ ਕਰ ਕੇ ਝੂਠੇ ਕੇਸ ਦਰਜ ਕੀਤੇ ਗਏ ਅਤੇ ਲੁੱਕ ਆਊਟ ਨੋਟਿਸ ਵੀ ਕਿਸਾਨਾਂ ਨੂੰ ਜਾਰੀ ਕਰ ਦਿੱਤੇ ਗਏ ਜੋ ਪੂਰਨ ਤੌਰ 'ਤੇ ਗਲਤ ਹੈ ਅਪਣੀ ਹੋਂਦ ਦੀ ਲੜਾਈ ਲੜ ਰਹੇ ਅੰਨਦਾਤਾ ਨੂੰ ਨਿਸ਼ਾਨਾ ਬਣਾਉਣਾ ਸਹੀ ਨਹੀਂ ਹੈ ਬੱਬੀ ਬਾਦਲ ਨੇ ਕਿਹਾ ਕਿ ਸਾਜਿਸ ਤਹਿਤ ਸਮਾਜ ਵਿਰੋਧੀ ਅਨਸਰਾਂ ਵੱਲੋਂ ਲਾਲ ਕਿਲ੍ਹੇ ਤੇ ਕੀਤੀ ਗਈ ਹਿੰਸਾ ਅਤੇ ਹੁੱਲੜਬਾਜੀ ਲਈ ਕਿਸਾਨਾਂ ਨੂੰ ਕਸੂਰਵਾਰ ਨਹੀਂ ਠਹਿਰਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਸਰਕਾਰ ਦੇ ਇਸਾਰੇ ਉੱਤੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਅਤੇ ਕਮਜੋਰ ਕਰਨ ਵਿੱਚ ਲੱਗੀ ਹੋਈ ਹੈ ਅਤੇ ਕਿਸਾਨ ਆਗੂਆਂ ਤੇ ਕੇਸ ਦਰਜ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਬੱਬੀ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨ ਆਗੂਆਂ ਉੱਤੇ ਦਰਜ ਮਾਮਲੇ ਨੂੰ ਵਾਪਸ ਲੈਣ ਅਤੇ ਅਸਲ ਗੁਨਾਹਗਾਰਾਂ ਤੇ ਕਰਵਾਈ ਕਰਨ।
ਉਨ੍ਹਾਂ ਕਿਹਾ ਪੰਜਾਬ ਦੀਆਂ ਕੁਝ ਸਿਆਸੀ ਧਿਰਾਂ ਅਪਣੇ ਡਿੱਗਦੇ ਅਧਾਰ ਨੂੰ ਬਚਾਉਣ ਲਈ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਦਿੱਲੀ ਦੀਆਂ ਤਾਕਤਾਂ ਨਾਲ ਮਿਲੀਆ ਹੋਈ ਹਨ ਜਿਹਨਾਂ ਕੋਲੋ ਲੋਕਾ ਨੂੰ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕੀਤਾ ਜਾ ਸਕੇ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ਉਹਨਾਂ ਅਪੀਲ ਕੀਤੀ ਕਿ ਸੰਘਰਸ਼ ਨੂੰ ਤਾਕਤਵਰ ਬਣਾਉਣ ਲਈ ਸਭ ਦਿੱਲੀ ਵੱਲ ਕੂਚ ਕਰਨ। ਇਸ ਮੌਕੇ ਸਰਕਲ ਪ੍ਰਧਾਨ ਰਣਧੀਰ ਸਿੰਘ ਪ੍ਰੇਮਗੜ ,ਸੁੱਚਾ ਸਿੰਘ ਲੰਬੜਦਾਰ, ਗੁਰਚਰਨ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ,ਕਵੰਲਜੀਤ ਸਿੰਘ ਪੱਤੋ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਮੁੱਖ ਸਿੰਘ ਸਿਆਉ,ਇਕਬਾਲ ਸਿੰਘ,ਨਰਿੰਦਰ ਸਿੰਘ ਮੈਣੀ, ਸੁਰਜੀਤ ਸਿੰਘ ਬਰਿਆਲੀ, ਹਰਪਾਲ ਸਿੰਘ, ਜਸਵੰਤ ਸਿੰਘ ਠਸਕਾ, ਜਸਪਾਲ ਸਿੰਘ ਮੁਹਾਲੀ ਆਦਿ ਹਾਜ਼ਰ ਸਨ।