ਮਨਿੰਦਰਜੀਤ ਸਿੱਧੂ
ਜੈਤੋ, 31 ਜਨਵਰੀ, 2021 - ਅਸੀਂ ਭਾਜਪਾ ਦੇ ਗੁੰਡਿਆਂ ਦੁਆਰਾ ਕਿਸਾਨਾਂ ਉੱਪਰ ਕੀਤੇ ਹਮਲੇ ਦੀ ਨਿਖੇਧੀ ਕਰਦੇ ਹਾਂ- ਮਨਜਿੰਦਰ ਹੈਪੀ, ਮਨਪ੍ਰੀਤ ਸੇਖੋਂ ਬੀਤੇ ਦਿਨੀਂ ਯੂਥ ਕਾਂਗਰਸ ਜੈਤੋ ਵੱਲੋਂ ਯੂਥ ਹਲਕਾ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਜੈਤੋ ਬੱਸ ਸਟੈਂਡ ਵਾਲੇ ਚੌਂਕ ਵਿੱਚ ਆਰ. ਐੱਸ. ਐੱਸ ਦਾ ਪੁਤਲਾ ਫੂਕਿਆ ਅਤੇ ਕੇਂਦਰ ਦੀ ਮੋਦੀ ਹਕੂਮਤ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ।
ਇਸ ਮੌਕੇ ਮਨਜਿੰਦਰ ਸਿੰਘ ਹੈਪੀ ਨੇ ਭਾਰਤੀ ਜਨਤਾ ਪਾਰਟੀ ਅਤੇ ਆਰ. ਐੱਸ. ਐੱਸ ਉੱਪਰ ਵਰ੍ਹਦਿਆਂ ਕਿਹਾ ਕਿ ਸਥਾਨਕ ਲੋਕਾਂ ਦਾ ਬਹਾਨਾ ਬਣਾ ਕੇ ਆਰ.ਐੱਸ.ਐੱਸ ਦੇ ਗੁੰਡਿਆਂ ਦੁਆਰਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਕਾਤਲਾਨਾ ਹਮਲਾ ਲੋਕਤੰਤਰ ਦੀ ਹੱਤਿਆ ਹੈ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਉੱਪਰ ਡਾਕਾ ਹੈ।ਉਹਨਾਂ ਕਿਹਾ ਕਿ ਸਰਕਾਰ ਦੇ ਜਦੋਂ ਸਾਰੇ ਹੱਥ ਕੰਡੇ ਖਤਮ ਹੋ ਗਏ ਤਾਂ ਹੁਣ ਉਹ ਕੋਝੀਆਂ ਹਰਕਤਾਂ ਉੱਪਰ ੳੁੱਤਰ ਆਈ ਹੈ।
ਇਸ ਮੌਕੇ ਜ਼ਿਲ੍ਹਾਂ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੁਨੀਆਂ ਦਾ ਸਭ ਤੋਂ ਵੱਡਾ ਸ਼ਾਂਤਮਈ ਅੰਦੋਲਨ ਹੈ ਅਤੇ ਸਰਕਾਰ ਇਸ ਅੰਦੋਲਨ ਦੇ ਅੱਗੇ ਲਾਚਾਰ ਹੋ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਆਪਣੇ ਗੁੰਡੇ ਭੇਜ ਕੇ ਇਸ ਰੋਜੀ ਰੋਟੀ ਦੇ ਅੰਦੋਲਨ ਨੂੰ ਭਰਾ ਮਾਰੂ ਜੰਗ ਬਣਾਉਣਾ ਚਾਹੁੰਦੀ ਹੈ।ਉਹਨਾਂ ਕਿਹਾ ਕਿ ਕਿਸਾਨ ਇਹਨਾਂ ਦੇ ਜਾਲ ਵਿੱਚ ਨਹੀਂ ਫਸਣ ਵਾਲੇ ਅਤੇ ਇਹ ਮੋਰਚਾ ਹੁਣ ਪਹਿਲਾਂ ਨਾਲੋਂ ਵੀ ਜਿਆਦਾ ਮਜਬੂਤ ਹੋਵੇਗਾ।ਇਸ ਮੌਕੇ ਉਹਨਾਂ ਨਾਲ ਭਾਰੀ ਗਿਣਤੀ ਵਿੱਚ ਕਾਂਗਰਸ ਵਰਕਰ ਮੌਜੂਦ ਸਨ।