ਅਸ਼ੋਕ ਵਰਮਾ
ਬਠਿੰਡਾ, 2 ਫਰਵਰੀ 2021 - ਨਗਰ ਕੌਸਲ ਚੋਣਾਂ ਲਈ ਨਾਂਮਜਦਗੀਆਂ ਦਾਖਲ ਕਰਨ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਵਰਕਰਾਂ ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ,ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ , ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ,ਜਗਦੀਪ ਸਿੰਘ ਨਕੱਈ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਤੇ ਦਰਸ਼ਨ ਸਿੰਘ ਕੋਟਫੱਤਾ , ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ,ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ,ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਤੇ ਬਲਵੰਤ ਰਾਏ ਨਾਥ,ਰਾਜਬਿੰਦਰ ਸਿੰਘ ਸਿੱਧੂ, ਬੀਬੀ ਜੋਗਿੰਦਰ ਕੌਰ ਅਤੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਇਸ ਨੂੰ ਪੰਜਾਬ ਸਰਕਾਰ ਦੇ ਹਰ ਮੋਰਚੇ ਤੇ ਪੂਰੀ ਤਰਾਂ ਅਸਫਲ ਹੋਣਾ ਕਰਾਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਬਿਲਕੁਲ ਬੇਕਾਬੂ ਹੁੰਦੀ ਨਜਰ ਆ ਰਹੀ ਹੈ । ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਆਪਣੀ ਹਾਰ ਨੂੰ ਦੇਖਦਿਆਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।