ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 2 ਫਰਵਰੀ 2021 - ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਠੱਲ੍ਹ ਪਾਉਣ ਲਈ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸੰਧਰ ਜਗੀਰ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਦਿੱਲੀ ਨੂੰ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਉਹ ਮੋਦੀ ਸਰਕਾਰ ਦੇ ਦਬਾਅ ਅੱਗੇ ਨਹੀਂ ਝੁਕਣਗੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਪਿੱਛੇ ਮੁੜਨਗੇ।
ਕਿਸਾਨਾਂ ਨੇ ਕਿਹਾ ਕਿ ਦਿੱਲੀ ਅੰਦੋਲਨ ਲਈ ਸੰਧਰ ਜਗੀਰ ਤੋਂ ਇਹ ਪਹਿਲਾ ਵੱਡਾ ਜਥਾ ਦਿੱਲੀ ਨੂੰ ਰਵਾਨਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਤੋਂ ਵਾਕਿਫ਼ ਹੈ। ਉਨ੍ਹਾਂ ਨੇ ਭਾਜਪਾ ਦੇ ਗੁੰਡਿਆਂ ਵੱਲੋ ਕਿਸਾਨਾਂ ਤੇ ਹਮਲਾ ਕਰਨ ਦੀ ਨਿੰਦਾ ਵੀ ਕੀਤੀ।
ਇਸ ਤੋਂ ਪਹਿਲਾ ਜਥੇ ਵਲੋਂ ਪਿੰਡ ਦੇ ਗੁਰੂਦਵਾਰਾ ਸਾਹਿਬ ਵਿਖੇ ਕਿਸਾਨੀ ਅੰਦੋਲਨ ਦੀ ਚੜ੍ਹਦੀਕਲਾ ਤੇ ਸਰਬੱਤ ਦੇ ਭਲੇ ਲਈ ਸਤਿਗੁਰੂ ਪਾਤਸ਼ਾਹ ਜੀ ਅੱਗੇ ਸਮੂਹਿਕ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਰਜਿੰਦਰ ਸਿੰਘ ਰਾਜਨ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਜਰਨੈਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਧਰ ਜਗੀਰ, ਮੁਖਤਿਆਰ ਸਿੰਘ ਸਿੱਧੂ ਨੰਬਰਦਾਰ,ਮੁਖਤਾਰ ਸਿੰਘ ਖ਼ਜ਼ਾਨਚੀ ਕਿਸਾਨ ਅੰਦੋਲਨ,ਲਖਬੀਰ ਸਿੰਘ ਮੈਂਬਰ ਪੰਚਾਇਤ, ਮਾਸਟਰ ਅਮਰਜੀਤ ਸਿੰਘ, ਗਰੀਬ ਸਿੰਘ,ਹਰਦੇਵ ਸਿੰਘ ਸ਼ਾਹ,ਦਰਸ਼ਨ ਸਿੰਘ,ਜਸਵੰਤ ਸਿੰਘ (ਸਾਰੇ ਮੈਂਬਰ ਗੁਰਦੁਆਰਾ ਕਮੇਟੀ ਸੰਧਰ ਜਗੀਰ)ਪਰਮਜੀਤ ਸਿੰਘ,ਸੰਤੋਖ ਸਿੰਘ ਸੋਢੀ ਗੁਰਪਾਲ ਸਿੰਘ,ਅਮਰ ਸਿੰਘ, ਬੀਬੀ ਕੁਲਵਿੰਦਰ ਕੌਰ ਸਾਬਕਾ ਮੈਂਬਰ ਪੰਚਾਇਤ, ਬੀਬੀ ਹਰਵਿੰਦਰ ਕੌਰ, ਕਾਕਾ ਹਰਗੁਣ ਸਿੰਘ ਤੇ ਸੰਧਰ ਜਗੀਰ ਨਗਰ ਨਿਵਾਸੀ ਆਦਿ ਹਾਜ਼ਰ ਸਨ।