ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 3 ਫਰਵਰੀ 2021 - ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਚੋਣਾਂ ਲਈ ਨਾਮਜਦਗੀ ਪੇਪਰ ਦਾਖਲ ਕਰਨ ਦੀ ਪ੍ਰਕਿ੍ਰਆ ਅੱਜ ਮੁਕੰਮਲ ਹੋ ਗਈ ਹੈ।
ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਐਸ ਪੀ ਆਂਗਰਾ ਨੇ ਦੱਸਿਆ ਕਿ 30 ਜਨਵਰੀ ਤੋਂ 3 ਫਰਵਰੀ ਤੱਕ ਨਾਮਜਦਗੀ ਪ੍ਰਕਿ੍ਰਆ ਦੌਰਾਨ ਕਪੂਰਥਲਾ ਨਗਰ ਨਿਗਮ ਲਈ ਕੁੱਲ 318 ਨਾਮਜਦਗੀ ਪੱਤਰ ਦਾਖਲ ਹੋਏ, ਜਿਸ ਵਿਚੋਂ ਅੱਜ 149 ਨਾਮਜਦਗੀਆਂ ਹੋਈਆਂ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਦੀ ਨਗਰ ਕੌਂਸਲ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਬੁੱਧਵਾਰ ਨੂੰ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ । ਜਿਨ੍ਹਾਂ ਵਿੱਚ ਸੁਲਤਾਨਪੁਰ ਲੋਧੀ ਵਿੱਚ ਕਾਂਗਰਸ ਪਾਰਟੀ ਦੇ 26 ਉਮੀਦਵਾਰਾਂ, ਸ਼੍ਰੋਮਣੀ ਅਕਾਲੀ ਦਲ ਦੇ 18 ਉਮੀਦਵਾਰਾਂ ਆਮ ਆਦਮੀ ਪਾਰਟੀ ਦੇ 3 ਉਮੀਦਵਾਰਾਂ ਅਤੇ ਪੰਜ ਆਜ਼ਾਦ ਉਮੀਦਵਾਰਾਂ ਸਣੇ ਕੁੱਲ 50 ਉਮੀਦਵਾਰਾਂ ਨੇ ਰੇਟਰਨਿਗ ਅਫਸਰ ਜਸਬੀਰ ਸਿੰਘ ਖਿੰਡਾ ਕੋਲ ਆਪਣੇ ਆਪਣੇ ਨਾਮਜਦਗੀ ਪੱਤਰ ਦਾਖ਼ਲ ਕਰਵਾਏ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰੇਟਰਨਿਗ ਅਫਸਰ ਜਸਬੀਰ ਸਿੰਘ ਖਿੰਡਾ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਤੇ ਕਵਰਿੰਗ ਉਮੀਦਵਾਰ ਸਰਬਜੀਤ ਕੌਰ, ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇਜਵੰਤ ਸਿੰਘ ਤੇ ਕਵਰਿੰਗ ਉਮੀਦਵਾਰ ਨਰੇਸ਼ ਕੁਮਾਰ, ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਗੁਰਜੀਤ ਕੌਰ ਤੇ ਕਵਰਿੰਗ ਉਮੀਦਵਾਰ ਰਾਮਿੰਦਰ ਕੌਰ, ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਨੀਤ ਸਿੰਘ ਤੇ ਕਵਰਿੰਗ ਉਮੀਦਵਾਰ ਸੁਖਵਿੰਦਰ ਸਿੰਘ , ਵਾਰਡ ਨੰਬਰ 5 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੰਦੀਪ ਕੌਰ ਤੇ ਕਵਰਿੰਗ ਉਮੀਦਵਾਰ ਅਮਰਜੀਤ ਕੌਰ, ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤਪ੍ਰੀਤ ਸਿੰਘ ਤੇ ਕਵਰਿੰਗ ਉਮੀਦਵਾਰ ਹਰਦੀਪ ਸਿੰਘ , ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼ੈਰੀ ਕੋਹਲੀ ਤੇ ਕਵਰਿੰਗ ਉਮੀਦਵਾਰ ਊਸ਼ਾ ਰਾਣੀ , ਵਾਰਡ ਨੰਬਰ 8 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀਪਕ ਧੀਰ ਤੇ ਮੋਨਿਕਾ ਧੀਰ , ਵਾਰਡ ਨੰਬਰ 9 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੰਯੋਗਤਾ ਮਰਵਾਹਾ ਤੇ ਕਵਰਿੰਗ ਉਮੀਦਵਾਰ ਸ੍ਰਿਸ਼ਟੀ, ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਵਨ ਕਨੌਜੀਆ ਤੇ ਕਵਰਿੰਗ ਉਮੀਦਵਾਰ ਸ਼ਿਵ ਕੁਮਾਰ , ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪੂਜਾ ਰਾਣੀ ਤੇ ਕਵਰਿੰਗ ਉਮੀਦਵਾਰ ਚੰਦਰ ਕਾਂਤਾ , ਵਾਰਡ ਨੰਬਰ 12 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ੋਕ ਮੋਗਲਾ ਤੇ ਕਵਰਿੰਗ ਉਮੀਦਵਾਰ ਰਾਜੇਸ਼ ਮੋਗਲਾ, ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨ ਤੇ ਕਮਲ ਕਵਰਿੰਗ ਉਮੀਦਵਾਰ ਜਸਵਿੰਦਰ ਕੌਰ ਨੇ ਆਪਣੇ ਆਪਣੇ ਨਾਮਜਦਗੀ ਪੱਤਰ ਦਾਖ਼ਲ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੰਦੀਪ ਕੌਰ ਤੇ , ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਵਿਰਦੀ, ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਨੀਤਾ ਧੀਰ, ਵਾਰਡ ਨੰਬਰ 6 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ, ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੋਗਰਾਜ ਸਿੰਘ, ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਧਰਮਰਾਜ, ਵਾਰਡ ਨੰਬਰ 11 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਵੀਨ ਚੌਹਾਨ, ਵਾਰਡ ਨੰਬਰ 12 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਤਿੰਦਰ ਸੇਠੀ, ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਨੇ ਆਪਣੇ ਆਪਣੇ ਨਾਮਜਦਗੀ ਪੱਤਰ ਦਾਖ਼ਲ ਕਰਵਾਏ ਹਨ।
ਉਨ੍ਹਾਂ ਦੱਸਿਆ ਕਿ ਕੱਲ੍ਹ 4 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਫਰਵਰੀ ਨੂੰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। ਦੋਹਾਂ ਨਿਗਮਾਂ ਲਈ ਵੋਟਾਂ 14 ਫਰਵਰੀ ਨੂੰ ਪੈਣਗੀਅਾਂ ਤੇ ਗਿਣਤੀ 17 ਫਰਵਰੀ ਨੂੰ ਹੋਵੇਗੀ।