ਨਵੀਂ ਦਿੱਲੀ, 4 ਫਰਵਰੀ 2021 - ਟਵਿੱਟਰ ਵੱਲੋਂ ਟ੍ਰੈਕਟਰ2ਟਵਿੱਟਰ ਵਾਲਾ ਅਕਾਊਂਟ ਨੇ ਸਰਕਾਰ ਸਖਤੀ ਤੋਂ ਬਾਅਦ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਨਾਲ ਜੁੜੇ ਐਕਟਿਵ ਨਿੱਜੀ ਖਾਤੇ ਵੀ ਸਸਪੈਂਡ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ 'ਤੇ ਤਸ਼ੱਦਦ ਨਾਲ ਜੁੜੀ ਸਮੱਗਰੀ ਨੂੰ ਮਿਟਾਉਣ ਲਈ ਟਵਿੱਟਰ ਨੂੰ ਨੋਟਿਸ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਟਵਿੱਟਰ ਵੱਲੋਂ ਕਾਰਵਾਈ ਨਾ ਕਰਨ 'ਤੇ ਸਰਕਾਰ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਜੇ ਟਵਿੱਟਰ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।