- ਲੋਕੀਂ ਅੰਬਾਨੀ ਅਤੇ ਅਡਾਨੀ ਦੇ ਯਾਰ ਨੂੰ ਸਬਕ ਸਿਖਾ ਕੇ ਹੀ ਦਮ ਲੈਣਗੇ : ਪ੍ਰੋ ਚੰਦੂਮਾਜਰਾ
ਮੋਹਾਲੀ 5 ਫ਼ਰਵਰੀ 2021 - ਜਦੋਂ ਲੋਕੀਂ ਅੰਬਾਨੀ ਤੇ ਅਡਾਨੀ ਨੂੰ ਗਾਲ੍ਹਾਂ ਕੱਢ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੱਲੋਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਤਾਂ ਫਿਰ ਮੁਹਾਲੀ ਸ਼ਹਿਰ ਦੇ ਲੋਕ ਅੰਬਾਨੀ ਅਤੇ ਅਡਾਨੀ ਦੇ ਯਾਰ ਤੇ ਭੂ ਮਾਫ਼ੀਆਂ ਨੂੰ ਕਿੰਜ ਮੁਆਫ਼ ਕਰ ਦੇਣਗੇ, ਇਹ ਗੱਲ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ -ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ ।ਅੱਜ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮੁਹਾਲੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਨ ਦਾ ਫ਼ੈਸਲਾ ਲਿਆ।
ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾਡ਼, ਕੰਵਲਜੀਤ ਸਿੰਘ ਰੂਬੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਸ਼ਹਿਰੀ, ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ- ਪ੍ਰਧਾਨ ਆਲ ਇੰਡੀਆ ਯੂਥ ਅਕਾਲੀ ਦਲ ਮੁਹਾਲੀ ਸ਼ਹਿਰੀ ,ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਸਮੇਤ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ , ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਕੀਤਾ ਗਿਆ ਇਹ ਲਾ ਮਿਸਾਲ ਇਕੱਠ ਵੱਡੀ ਇਕੱਤਰਤਾ ਰੂਪ ਧਾਰਨ ਕਰ ਗਿਆ ਅਤੇ ਇਸ ਨਾਲ ਜਿੱਥੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੌਸਲੇ ਪਹਿਲਾਂ ਦੇ ਮੁਕਾਬਲੇ ਹੋਰ ਵਧ ਗਏ । ਉਥੇ l ਸ਼੍ਰੋਮਣੀ ਅਕਾਲੀ ਦਲ ਦੀ ਇਸ ਵੱਡੀ ਇਕੱਤਰਤਾ ਨੇ ਵਿਰੋਧੀ ਪਾਰਟੀਆਂ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ।
ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਚਰਨਜੀਤ ਸਿੰਘ ਬਰਾਡ਼ ਸਿਆਸੀ ਸਲਾਹਕਾਰ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕਿਹਾ ਕਿ ਅੰਬਾਨੀ ਅਤੇ ਅਡਾਨੀ ਦੇ ਯਾਰ ਕੁਲਵੰਤ ਸਿੰਘ ਨੇ ਪਿੰਡ ਪਾਪੜੀ ਅਤੇ ਨਾਲ ਲੱਗਦੇ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਨੂੰ ਗਲਤ ਤਰੀਕੇ ਨਾਲ ਦੱਬ ਰੱਖਿਆ ਹੈ ਅਤੇ ਉਥੇ ਆਪਣੀ ਪ੍ਰਾਈਵੇਟ ਕਲੋਨੀਆਂ ਬਣਾ ਕੇ ਪੈਸੇ ਇਕੱਠੇ ਕੀਤੇ ਹਨ ਅਤੇ ਇਸ ਸੰਬੰਧੀ ਕਈ ਕੇਸ ਚੱਲ ਰਹੇ ਹਨ ਅਤੇ ਹੁਣ ਮੋਹਾਲੀ ਦੇ ਲੋਕ ਇਸ ਮੌਕਾਪ੍ਰਸਤ ਵਿਅਕਤੀ ਨੂੰ ਸਬਕ ਸਿਖਾਉਣ ਲਈ ਅੱਗੇ ਆ ਰਹੇ ਹਨ ਉਹਨਾਂ ਸਪੱਸਟ ਕੀਤਾ ਦੰਗਾ ਦੇਣ ਵਾਲੇ ਲੋਕਾਂ ਦਾ ਸ੍ਰੋਮਣੀ ਅਕਾਲੀ ਦਲ ਹੁਣ ਕੋਈ ਵਾਸਤਾ ਆਉਣ ਵਾਲੇ ਸਮੇ ਵਿੱਚ ਨਹੀਂ ਰਹੇਗਾ।
ਪੁੱਛੇ ਇਕ ਸੁਆਲ ਦੇ ਜੁਆਬ ਵਿੱਚ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਬੇਸ਼ੱਕ ਅੱਜ ਦੇ ਹਾਲ ਦੀ ਘੜੀ ਉਨ੍ਹਾਂ ਦਾ ਮੁੱਖ ਮੁਕਾਬਲਾ ਕਾਂਗਰਸ ਸਰਕਾਰ ਨਾਲ ਹੀ ਹੈ ਪ੍ਰੰਤੂ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਸਭ ਨੂੰ ਇਹ ਪਤਾ ਲੱਗ ਜਾਵੇਗਾ ਕਿ ਕਾਂਗਰਸ ਦੇ ਕੁਸ਼ਾਸਨ ਦੇ ਖ਼ਿਲਾਫ਼ ਲੋਕੀਂ ਕਿੰਜ ਆਪ ਮੁਹਾਰੇ ਸਾਹਮਣੇ ਆਉਣਗੇ । ਕਿਉਂਕਿ ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਲੋਕਾਂ ਨੂੰ ਝੂਠ ਬੋਲ ਕੇ ਵੋਟਾਂ ਲੈਕੇ ਇਕ ਵੀ ਕੰਮ ਨਹੀਂ ਕੀਤੇ। ਹਰ ਵਰਗ ਦੁੱਖਾਂ ਹੈ ਕਿਸਾਨ, ਮਜ਼ਦੂਰ, ਦੁਕਾਨਦਾਰ , ਨੌਜੁਆਨ ਗਰੀਬ ਅਮੀਰ ਮੁਲਾਜ਼ਮ ਸਭ ਔਖੇ ਹਨ ਤੇ ਇਲੈਕਸਨ ਵਿੱਚ ਆਪਣੇ ਨਾਲ ਹੋਏ ਧੋਖੇ ਦਾ ਜਵਾਬ ਦੇਣਗੇ।
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅੱਜ ਆਜ਼ਾਦ ਗਰੁੱਪ ਦੁਆਲੇ ਲੋਕ ਆਪਣੀ ਮਾਂ ਪਾਰਟੀ ਨੂੰ ਮਾਂ ਕਹਿਣ ਤੋਂ ਤੋਂ ਹੀ ਇਨਕਾਰੀ ਹਨ ਅਤੇ ਉੱਪਰੋਂ ਇਹ ਚੋਣਾਂ ਜੋ ਕਿ ਇੱਕ ਜੰਗ ਦੇ ਸਮਾਨ ਹੁੰਦੀਆਂ ਹਨ ਦੱਸ ਸਾਲ ਸਰਕਾਰ ਤੇ ਚਾਰ ਸਾਲ ਬਾਅਦ ਤੱਕ ਕਾਰਪੋਰੇਸ਼ਨ ਦਾ ਅਨੰਦ ਮਾਣ ਕੇ ਚੋਣਾਂ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭੱਜ ਗਏ ਹਨ ਅਤੇ ਉੱਪਰੋਂ ਇਨ੍ਹਾਂ ਇਕ ਅਜਿਹੀ ਨੈਸਨਲ ਪਾਰਟੀ ਨਾਲ ਗੱਠਜੋੜ ਕੀਤਾ ਹੈ ਜਿਸ ਨੇ ਮੁੱਢਲੇ ਸਿਧਾਂਤਾਂ ਨੂੰ ਹੀ ਕੁਲਵੰਤ ਸਿੰਘ ਕੋਲ ਵੇਚ ਦਿੱਤਾ ਹੈ ਤੇ ਆਪਣਾ ਚੋਣ ਨਿਸ਼ਾਨ ਹੀ ਦਾਅ ਤੇ ਲਾ ਦਿੱਤਾ ਹੈ। ਪਰ ਇਸ ਗੱਲ ਨੂੰ ਭੁੱਲ ਗਏ ਕਿ ਇਹ ਇੰਨਸਾਨ ਕਿਸੇ ਦਾ ਨਹੀਂ ਬਣਕੇ ਚੱਲ ਸਕਦਾ।