ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 6 ਫਰਵਰੀ 2021 ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੂਰੇ ਭਾਰਤ 'ਚ ਕੀਤੇ ਗਏ 3 ਘੰਟਿਆਂ ਦੇ ਚੱਕਾ ਜਾਮ ਦੇ ਮੱਦੇਨਜ਼ਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਨਿਰਮਾਣ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਂਝੇ ਤੌਰ ਤੇ ਪ੍ਰਧਾਨ ਸਰਵਣ ਸਿੰਘ ਬਾਓਪੁਰ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਭਰਾਤੀ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਪੁਲ ਵਿਖੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸਰਵਣ ਸਿੰਘ ਮੰਡ, ਪਰਮਜੀਤ ਖਾਲਸਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਤਨਾਮ ਸਿੰਘ ਸਾਬੀ, ਭਾਰਤੀ ਨਿਰਮਾਣ ਯੂਨੀਅਨ ਦੇ ਕਾਮਰੇਡ ਬਲਦੇਵ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਰਜਿੰਦਰ ਸਿੰਘ ਰਾਣਾ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ, ਤਿੰਨ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾ ਕੇ, ਦੇਸ਼ ਨੂੰ ਕਾਰਪੋਰੇਟ ਜਗਤ ਦੇ ਹਵਾਲੇ, ਕਰਨ ਦਾ ਜੋ ਅਤਿ ਨਿੰਦਣਯੋਗ ਫੈਸਲਾ ਕਰ ਲਿਆ ਹੈ, ਉਸ ਦਾ ਵਿਰੋਧ ਕਈ ਮਹੀਨਿਆਂ ਤੋਂ ਦੇਸ਼ ਪੱਧਰ ਤੋਂ ਹੁੰਦਾ ਹੋਇਆ ਦਿੱਲੀ ਦੇ ਗਲਿਆਰਿਆਂ ਤੱਕ ਪਹੁੰਚ ਗਿਆ ਹੈ।
ਇਸ ਦਾ ਸੁਨੇਹਾ ਪੂਰੇ ਦੇਸ਼ ਤੇ ਵਿਦੇਸ਼ ਵਿੱਚ ਗਿਆ। 6 ਫਰਵਰੀ ਨੂੰ ਭਾਰਤ ਬੰਦ ਦੇ ਹੁੰਗਾਰੇ ਨੇ, ਇਕ ਦੇਸ਼ ਹੋਣ ਦਾ ਸਬੂਤ ਦਿੱਤਾ ਹੈ। ਇਸ ਤੋਂ ਘਬਰਾਹਟ ਵਿੱਚ ਆ ਕੇ ਸਰਕਾਰ ਦੇ ਕਈ ਆਗੂ ਗਲਤ ਬਿਆਨਬਾਜ਼ੀ ਕਰ ਰਹੇ ਹਨ। ਇਸ ਤੋਂ ਉਨ੍ਹਾਂ ਦੀ ਮਾਨਸਿਕਤਾ ਦਾ ਅੰਦਾਜ਼ਾ ਲੱਗਦਾ ਹੈ ਕਿ ਉਹ ਦੇਸ਼ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਸੁਹਿਰਦ ਨਹੀਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ, ਦੇਸ਼ ਦੇ ਅੰਨਦਾਤਿਆਂ ਨੂੰ ਦਰਕਿਨਾਰ ਕਰਕੇ, ਅੰਡਾਨੀਆਂ ਅੰਬਾਨੀਆ ਨੂੰ ਦੇਸ਼ ਦੀਆਂ ਜ਼ਮੀਨਾਂ ਅਤੇ ਕਾਰੋਬਾਰਾਂ ’ਤੇ ਸਥਾਪਿਤ ਕਰਨ ਲਈ ਬਜਿਦ ਹੈ । ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਵੀ ਹਲਾਤ ਜਿਉਂ ਦੇ ਤਿਉਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਸਲਾਹ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ । ਲੰਮੀ ਲੜਾਈ ਨੂੰ ਵੇਖਦਿਆਂ ਉਨ੍ਹਾਂ ਹਰ ਇੱਕ ਘਰ ਵਿੱਚੋਂ ਇੱਕ ਵਿਅਕਤੀ ਨੂੰ ਦਿੱਲੀ ਜਾਣ ਦੀ ਅਪੀਲ ਕਰਦਿਆਂ ਕਿਹਾ ਕਿ, ਅੰਦੋਲਨ ਲੰਮੇ ਚੱਲਣਗੇ, ਸਬਰ ਸ਼ੁਕਰ ਤੇ ਅਨੁਸ਼ਾਸਨ ਵਿੱਚ ਰਹਿ ਕੇ ਸਰਕਾਰਾਂ ਦੇ ਹਰ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਜਾਵੇ। ਇਸ ਮੌਕੇ ਧਾਰਨਾ ਖਤਮ ਹੋਣ ਤੋਂ ਬਾਅਦ ਸਾਰੇ ਧਾਰਨੇ ਵਿਚ ਸ਼ਾਮਲ ਕਿਸਾਨਾਂ ਨੇ ਆਪਣੇ ਆਪਣੇ ਮੋਟਰ ਗੱਡੀਆਂ ਦੇ ਇੱਕ ਮਿੰਟ ਲਾਗਾਤਾਰ ਹਾਰਨ ਵਾਜਾਂਕੇ ਬੋਲੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ।
ਇਸ ਮੌਕੇ ਨਿਸ਼ਾਨ ਸਿੰਘ, ਗੁਰਜੰਟ ਸਿੰਘ ਸੰਧੂ, ਕੁਲਦੀਪ ਸਿੰਘ ਬੂਲੇ, ਅਰਜਨ ਸਿੰਘ, ਨਿਰਮਲ ਸਿੰਘ, ਡਾਕਟਰ ਲਵਪ੍ਰੀਤ ਕੌਰ ਰੰਧਾਵਾ, ਸ਼ੇਰ ਸਿੰਘ, ਮੁਖਤਿਆਰ ਸਿੰਘ, ਡਾਕਟਰ ਦਲਜੀਤ ਸਿੰਘ, ਸੁਖਪ੍ਰੀਤ ਸਿੰਘ ਰਾਮੇ, ਪਰਮਜੀਤ ਸਿੰਘ ਜੱਬੋਵਾਲ, ਦਲਜੀਤ ਕੌਰ, ਬਲਵਿੰਦਰ ਕੌਰ, ਭੁਪਿੰਦਰ ਸਿੰਘ ਖਾਲਸਾ, ਪਰਮਿੰਦਰ ਸਿੰਘ ਖਾਲਸਾ, ਸੰਦੀਪ ਪਾਲ ਸਿੰਘ ਕਾਲੇਵਾਲ, ਦਿਲਪ੍ਰੀਤ ਸਿੰਘ ਟੋਡਰਵਾਲ, ਕੁਲਜੀਤ ਸਿੰਘ ਤਲਵੰਡੀ ਚੌਧਰੀਆਂ, ਬਚਿੱਤਰ ਸਿੰਘ ਤਲਵੰਡੀ ਚੌਧਰੀਆਂ, ਸਤਨਾਮ ਸਿੰਘ ਸਾਲਾਪੁਰ, ਅਜੀਤ ਸਿੰਘ, ਕਾਮਰੇਡ ਸੰਤਾ ਸਿੰਘ, ਪ੍ਰਧਾਨ ਅਜਮੇਰ ਸਿੰਘ, ਗੁਰਮੀਤ ਸਿੰਘ ਸਰਾਏ ਜੱਟਾ, ਸੋਹਣ ਸਿੰਘ, ਬਲਵਿੰਦਰ ਸਿੰਘ ਸਰਾਏ ਜੱਟਾ, ਕੁਲਦੀਪ ਸਿੰਘ, ਅਮਰੀਕ ਸਿੰਘ, ਚਰਨ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਹਜ਼ਾਰ ਸਨ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਤਲਵੰਡੀ ਚੌਧਰੀਆਂ ਪੁਲ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਆਗੂ ਚੱਕਾ ਜਾਮ ਕਰਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ