ਅਸ਼ੋਕ ਵਰਮਾ
ਬਠਿੰਡਾ, 7ਫਰਵਰੀ2021: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨੀਲ ਗਰਗ ਨੇ ਪੰਜਾਬ ’ਚ 139 ਥਾਵਾਂ ’ਤੇ ਸ਼ੁਰੂ ਕੀਤੀ ‘ਸਾਰਿਆਂ ਨੂੰ ਅਜਮਾਇਆ, ਸਾਰਿਆਂ ਨੇ ਦਿੱਤਾ ਧੋਖਾ, ਹੁਣ ਝਾੜੂ ਵਾਲਿਆਂ ਨੂੰ ਦੇਵਾਂਗੇ ਮੌਕਾ’ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਹੈ। ਉਹਨਾਂ ਇੱਕ ਬਿਆਨ ਰਾਹੀਂ ਆਖਿਆ ਕਿ ਮੁਹਿੰਮ ਦੇ ਸ਼ੁਰੂ ਹੋਣ ਦੇ ਦਿਨਾਂ ਦੌਰਾਨ ਵੱਡੀ ਗਿਣਤੀ ਲੋਕ ਮੁਹਿੰਮ ਵਿੱਚ ਸ਼ਾਮਲ ਹੋਕੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਤਿਆਰ ਹੋ ਗਏ ਹਨ ਕਿਉਂਕਿ ਲੋਕਾਂ ਨੂੰ ਹੁਣ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਉਮੀਦਾਂ ਹਨ ਜੋ ਉਹਾਂ ਦੀਆਂ ਸਮੱਸਆਵਾਂ ਦਾ ਹੱਲ ਕਰ ਸਕਦੀ ਹੈ। ਉਹਨਾਂ ਦੱਸਿਆ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਇਕੋ ਨੀਤੀ ’ਤੇ ਚਲਦਿਆਂ ਸਥਾਨਕ ਸਰਕਾਰਾਂ ’ਚ ਕਥਿਤ ਭਿ੍ਰਸ਼ਟਾਚਾਰ ਨੂੰ ਪ੍ਰਫੁੱਲਤ ਕੀਤਾ ਹੈ ਅਤੇ ਦੋਵੇਂ ਵਾਰੀ ਵਾਰੀ ਕਿਸੇ ਨਾ ਕਿਸੇ ਢੰਗ ਨਾਲ ਲੋਕਾਂ ਦੇ ਪੈਸੇ ਦੀ ਕਥਿਤ ਲੁੱਟ ਕਰਦੇ ਰਹੇ ਹਨ।
ਉਹਨਾਂ ਕਿਹਾ ਕਿ ਸ਼ਹਿਰਾਂ ਵਿੱਚ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਨਹੀਂ ਮਿਲ ਰਿਹਾ , ਸਾਫ ਸਫਾਈ ਪੱਖੋਂ ਖਰਾਬ ਸਥਿਤੀ ਅਤੇ ਰਿਵਾਇਤੀ ਸਿਆਸੀ ਗੰਦਗੀ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਬਦਲਾਅ ਦਿੱਤਾ ਜਾ ਰਿਹਾ ਹੈ, ਤਾਂ ਜੋ ਅਜਿਹੀਆਂ ਰਿਵਾਇਤੀ ਪਾਰਟੀਆਂ ਨੂੰ ਲਾਂਭੇ ਕਰਕੇ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕੌਂਸਲਰ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਸਰਕਾਰੀ ਸਾਧਨਾਂ ਦੀ ਦੁਰਵਰਤੋਂ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ, ਤਾਂ ਜੋ ਚੋਣਾਂ ਲੋਕਤੰਤਰੀ ਢੰਗ ਨਾਲ ਕਰਾਉਣ ਦੀ ਬਜਾਏ ਲੁੱਟਿਆ ਜਾਵੇ। ਉਹਨਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ, ਕਾਂਗਰਸੀਆਂ ਵੱਲੋਂ ਕੀਤੀਆਂ ਜਾਂਦੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦੇਣਗੇ। ਉਹਨਾਂ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਇਮਾਨਦਾਰ, ਲੋਕਾਂ ਦੇ ਸੇਵਾ ਕਰਨ ਵਾਲੇ ਉਮੀਦਵਾਰਾਂ ਨੂੰ ਮੌਕਾ ਦੇਣ ਦੀ ਅਪੀਲ ਵੀ ਕੀਤੀ।