ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 7 ਫਰਵਰੀ 2021 - ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾ `ਤੇ ਰਿਟਰਨਿੰਗ ਅਫਸਰ ਕਮ ਖੇਤੀਬਾੜੀ ਅਫ਼ਸਰ ਸੁਲਤਾਨਪੁਰ ਲੋਧੀ ਜਸਬੀਰ ਸਿੰਘ ਖਿੰਡਾ ਅਤੇ ਨਾਇਬ ਤਹਿਸੀਲਦਾਰ ਸੁਲਤਾਨਪੁਰ ਲੋਧੀ ਕਮ-ਐਡੀਸ਼ਨਲ ਰਿਟਰਨਿੰਗ ਅਫਸਰ ਵਿਨੋਦ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਬੀ ਡੀ ਪੀ ਓ ਦਫਤਰ ਦੀ ਮੀਟਿੰਗ ਹਾਲ ਚ 14 ਫਰਵਰੀ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਸਬੰਧ ਵਿਚ ਲਗਾਏ ਗਏ ਚੋਣ ਅਮਲੇ ਦੀ ਰਿਹਰਸਲ ਕਰਵਾਈ ਗਈ।
ਇਸ ਮੌਕੇ ਰਿਟਰਨਿੰਗ ਅਫ਼ਸਰ ਜਸਬੀਰ ਸਿੰਘ ਨੇ ਕਿਹਾ ਕਿ ਚੋਣ ਅਮਲੇ ਨੂੰ ਈ.ਵੀ.ਐਮ. ਮਸ਼ੀਨ ਰਾਹੀਂ ਚੋਣ ਕਰਵਾਉਣ ਦੀ ਸਾਰੀ ਪ੍ਰਕਿਰਿਆ ਤਿਆਰੀ ਮੁਕੰਮਲ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਰਿਹਰਸਲ ਕਰਵਾਉਣ ਦਾ ਮੰਤਵ ਕਿ ਚੋਣ ਅਮਲੇ ਨੂੰ ਚੋਣਾਂ ਵਾਲੇ
ਦਿਨ ਕੋਈ ਮੁਸ਼ਕਲ ਨਾ ਆਵੇ।ਉਨ੍ਹਾਂ ਕਿਹਾ ਕਿ ਰਿਹਰਸਲ ਵਿਚ ਸਾਰੀ ਪ੍ਰਕਿਰਿਆ ਵੋਟਾਂ ਤੋਂ ਕੁਝ ਦਿਨ ਪਹਿਲਾਂ ਵੀ ਇਹ ਪ੍ਰਕਿਰਿਆ ਫਿਰ ਇਸੇ ਤਰ੍ਹਾਂ ਹੀ ਦੁਹਰਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਦੇ ਮੰਤਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਨੇ ।
ਉਨ੍ਹਾਂ ਮੀਡੀਆ ਰਾਹੀਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਵੋਟਾਂ ਵਾਲੇ ਦਿਨ ਹਰੇਕ ਵਸਨੀਕ ਅਮਨ ਤੇ ਸ਼ਾਂਤੀ ਬਣਾਈ ਰੱਖੇ ਤਾਂ ਜੋ ਪਾਦਰਸ਼ਤਾ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।