ਹਰੀਸ਼ ਕਾਲੜਾ
ਰੂਪਨਗਰ- 8 ਫਰਵਰੀ 2021:ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਨਗਰ ਕੌਂਸਲ ਦੇ ਵਾਰਡ ਨੰ.5 ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀਮਤੀ ਇਕਬਾਲ ਕੌਰ ਮੱਕੜ ਅਤੇ ਵਾਰਡ ਨੰਬਰ 4 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਜੀਤ ਕੌਰ ਦੇ ਹੱਕ ਵਿਚ ਇਕ ਭਰਵੀਂ ਚੋਣ ਮੀਟਿੰਗ ਕੀਤੀ ਗਈ।ਡਾਕਟਰ ਦਲਜੀਤ ਸਿੰਘ ਚੀਮਾ ਨੇ ਵਾਰਡ ਨੰਬਰ 4 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਜੀਤ ਕੌਰ ਦੇ ਦਫਤਰ ਦਾ ਉਦਘਾਟਨ ਵੀ ਕੀਤਾ।
ਇਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾਂ ਕਿਸੇ ਭੇਦ ਭਾਵ ਤੋਂ ਸਰਵਪੱਖੀ ਵਿਕਾਸ ਕਰਵਾਇਆ ਹੈ। ਉਹਨਾਂ ਕਿਹਾ ਕੇ ਅੱਜ ਸ਼ਹਿਰ ਦੇ ਲੋਕ ਆਪਣੀ ਸੇਵਾ ਮੁੜ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿਚ ਦੇਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅੱਜ ਲੋਕ ਮੁੜ ਕੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ।ਸ਼੍ਰੋਮਣੀ ਅਕਾਲੀ ਦਲ ਦੀ ਨਗਰ ਕੌਂਸਲ ਵੱਲੋਂ ਸ. ਪਰਮਜੀਤ ਸਿੰਘ ਮੱਕੜ ਦੀ ਅਗਵਾਈ ਵਿਚ ਕੀਤੇ ਗਏ ਵਿਕਾਸ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ।
ਇਸ ਮੌਕੇ ਬੋਲਦਿਆਂ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਡਾਕਟਰ ਦਲਜੀਤ ਸਿੰਘ ਚੀਮਾ ਜੀ ਵੱਲੋਂ ਸ਼ਹਿਰ ਦੇ ਵਿਕਾਸ ਲਈ ਦਿੱਤੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਲਈ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿਆਰਾ ਸਿੰਘ, ਜਸਪਾਲ ਸਿੰਘ, ਸ਼ਿੰਗਾਰਾ ਸਿੰਘ, ਜੈ ਸਿੰਘ, ਦਲਜੀਤ ਸਿੰਘ, ਸੂਬੇਦਾਰ ਪਿਆਰਾ ਸਿੰਘ, ਹਰਜੀਤ ਸਿੰਘ ਸੋਨੂ, ਰਿਟਾਇਰਡ ਇੰਸਪੈਕਟਰ ਗੁਰਨਾਮ ਸਿੰਘ ਸੈਣੀ, ਕੁਲਵੰਤ ਕੌਰ, ਕਿਰਨਜੀਤ ਕੌਰ ਬਲਰਾਜ ਮੋਹਨ ਸ਼ਾਮ, ਸੇਵਾ ਸਿੰਘ ਪ੍ਰਧਾਨ, ਗੁਰਨਾਮ ਸਿੰਘ ਭਿਓਰਾ, ਪਲਵਿੰਦਰ ਕੌਰ ਰਾਣੀ, ਬਲਵਿੰਦਰ ਕੌਰ ਸ਼ਾਮਪੁਰਾ, ਸੇਵਾ ਸਿੰਘ ਪ੍ਰਧਾਨ, ਰਾਮੇਸ਼ਵਰ ਸ਼੍ਰੋਮਣੀ ਅਕਾਲੀ ਦਲ ਸਾਬਕਾ ਕੌਂਸਲਰ ਵਾਰਡ ਪ੍ਰਧਾਨ ਹਰਨਰਾਇਣ ਸਿੰਘ, ਗੁਰਬਚਨ ਸਿੰਘ ਸੋਢੀ, ਜਸਵੰਤ ਸਿੰਘ ਸੈਣੀ, ਸੁਰਮੁੱਖ ਸਿੰਘ ਅਤੇ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਹਾਜ਼ਰ ਸਨ।