ਮਾਨਸਾ, 08 ਫਰਵਰੀ 2021 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ, ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਦੇਣ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਹਨ ਜਾਂ ਧਰਨਾ ਲਗਾ ਕੇ ਬੈਠ ਜਾਂਦੇ ਹਨ, ਜਿਸ ਕਾਰਨ ਅਮਨ ਸ਼ਾਂਤੀ ਭੰਗ ਹੁੰਦੀ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਆਉਂਦੀ ਹੈ।
ਇਹ ਹੁਕਮ 31 ਮਾਰਚ 2021 ਤੱਕ ਲਾਗੂ ਰਹੇਗਾ