ਸੰਜੀਵ ਸੂਦ
ਲੁਧਿਆਣਾ, 14 ਫਰਵਰੀ 2021 - ਲੁਧਿਆਣਾ ਦੇ ਵਿੱਚ ਜਿੱਥੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਆਪਣੀ ਵੋਟ ਭੁਗਤਾਈ ਜਾ ਰਹੀ ਹੈ, ਉੱਥੇ ਹੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਵੱਲੋਂ ਰਾਏਕੋਟ ਦੇ ਵਿੱਚ ਆਪਣੀ ਵੋਟ ਪਾਈ ਗਈ, ਇਸ ਦੌਰਾਨ ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਕਿਰਿਆ ਅਮਨ ਅਮਾਨ ਨਾਲ ਚੱਲ ਰਹੀ ਹੈ ਅਤੇ ਕਾਂਗਰਸ ਵੱਲੋਂ ਬੀਤੇ ਸਾਲਾਂ ਦੇ ਵਿੱਚ ਜੋ ਵਿਕਾਸ ਕਰਵਾਇਆ ਗਿਆ ਉਸੇ ਦੇ ਨਾਂ ਤੇ ਚੋਣਾਂ ਲੜੀਆਂ ਜਾ ਰਹੀਆਂ ਨੇ।
ਮੈਂਬਰ ਪਾਰਲੀਮੈਂਟ ਅਮਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੋਟਿੰਗ ਦੀ ਪ੍ਰਕਿਰਿਆ ਸ਼ਾਂਤੀਪੂਰਨ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਜਿੱਤ ਦਾ ਪੂਰਾ ਯਕੀਨ ਹੈ, ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਬੀਤੇ ਸਾਲਾਂ ਚ ਕਰਵਾਏ ਗਏ ਵਿਕਾਸ ਦੇ ਨਾਂ ਤੇ ਹੀ ਚੋਣਾਂ ਲੜੀਆਂ ਜਾ ਰਹੀਆਂ ਨੇ, ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਨਕਾਰਦਿਆਂ ਉਨਾਂ ਕਿਹਾ ਕਿ ਇਹ ਚੋਣਾਂ ਪੰਜਾਬ ਵਿਧਾਨ ਸਭਾ ਅਗਾਮੀ ਚੋਣਾਂ ਦਾ ਸੈਮੀਫਾਈਨਲ ਹੀ ਹੈ ਇਹ ਚੋਣ ਉਸ ਦੀਆਂ ਰੂਪ-ਰੇਖਾ ਤਿਆਰ ਕਰੇਗੀ। ਉਹਨਾਂ 2022 ਵਿਧਾਨ ਸਭਾ ਚੋਣਾਂ ਦੇ ਵਿਚ ਵੀ ਆਪਣੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਬੋਲਣਾ ਹੁੰਦਾ ਹੈ ਪਰ ਸਾਡੇ ਕੰਮ ਬੋਲਦੇ ਨੇ।