ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 17 ਫਰਵਰੀ 2021 - ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 18 ਫਰਵਰੀ ਨੂੰ ਦਿੱਤੇ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਦੇ ਸੱਦੇ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੀਆਂ ਸਮੁੱਚੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡ ਡਡਵਿੰਡੀ ਚੱਕ ਕੋਟਲਾ ਫਾਟਕ ਤੇ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਅਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਕਿਸਾਨ ਆਗੂ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਚੱਕਾ ਜਾਮ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਹਲਕੇ ਦੇ ਕਿਸਾਨ ਆਗੂਆਂ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ, ਜਿਸ ਵਿੱਚ ਸਮੂਹ ਆਗੂਆਂ ਨੇ ਫੈਸਲਾ ਕੀਤਾ ਕਿ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇ।
ਹਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਦਿੱਲੀ ਪਹੁੰਚਣ ਲਈ ਉਤਸ਼ਾਹਿਤ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਉਜਾਗਰ ਸਿੰਘ ਸਰਪੰਚ ਪਿੰਡ ਭੌਰ , ਕੁਲਦੀਪ ਸਿੰਘ ਸਰਪੰਚ ਡਡਵਿੰਡੀ, ਸਰਵਣ ਸਿੰਘ ਭੌਰ ਸਾਬਕਾ ਸਰਪੰਚ, ਕੁਲਦੀਪ ਕੌਰ ਸਰਪੰਚ ਚੱਕ ਕੋਟਲਾ , ਨਾਨਕ ਸਿੰਘ ਭੌਰ , ਗੁਰਮੀਤ ਕੌਰ ਸਰਪੰਚ ਨਸੀਰੇ ਵਾਲ, ਰਾਜਵਿੰਦਰ ਸਿੰਘ, ਸ ਚਰਨ ਸਿੰਘ ਹੈਬਤਪੁਰ ਸਕੱਤਰ ਕਿਸਾਨ ਸਭਾ ਸੁਲਤਾਨਪੁਰ ਲੋਧੀ, ਬਲਦੇਵ ਸਿੰਘ ਭਾਰਤ ਨਿਰਮਾਣ ਮਿਸ਼ਨਰੀ ਯੂਨੀਅਨ ਸੁਲਤਾਨਪੁਰ ਲੋਧੀ, ਨਿਰਮਲ ਸਿੰਘ ਸ਼ੇਰਪੁਰ ਸੱਧਾ ਆਗੂ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ ਕਪੂਰਥਲਾ ,ਰਘਬੀਰ ਸਿੰਘ, ਰਾਜਿੰਦਰ ਸਿੰਘ, ਰੇਸ਼ਮ ਸਿੰਘ ਮੰਗੂਪੁਰ , ਤਿਰਲੋਕ ਸਿੰਘ ਬੂਹ ,ਗੁਰਦੀਪ ਸਿੰਘ ਫੱਤੂਢੀਗਾ, ਸੋਹਣ ਸਿੰਘ ਮੰਗੂਪੁਰ ,ਸਰਵਣ ਸਿੰਘ ਕਰਮਜੀਤਪੁਰ, ਹਰਵੰਤ ਸਿੰਘ ਵੜੈਚ ਮੋਠਾਂਵਾਲਾ ਆਦਿ ਹਾਜ਼ਰ ਸਨ।