ਟਿਕਰੀ ਬਾਰਡਰ, 22 ਫਰਵਰੀ 2021 - ਦਿੱਲੀ ਪੁਲਿਸ ਨੇ ਟਿਕਰੀ ਬਾਰਰਡ 'ਤੇ ਕੁਝ ਪੋਸਟਰ ਲਾਏ ਹਨ, ਜਿਸ ਵਿੱਚ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਬਾਰਡਰ ਖਾਲੀ ਕਰ ਦਿੱਤਾ ਜਾਵੇ। ਜਿਸ 'ਤੇ ਕਿਸਾਨ ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਅਜਿਹੇ ਨੋਟਿਸਾਂ ਦਾ ਵਿਰੋਧ ਕਰਦੇ ਹਾਂ ਕਿਉਂਕਿ ਕਿਸਾਨ ਸ਼ਾਂਤੀਮਈ ਤਰੀਕੇ ਨਾਲ ਆਪਣੇ ਲੋਕਤੰਤਰੀ ਹੱਕ ਅਨੁਸਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਮੋਰਚੇ ਨੇ ਅੱਗੇ ਕਿਹਾ ਕਿ ਅਸੀਂ ਪੁਲਿਸ ਦੇ ਇਸ ਕਦਮ ਦੀ ਸਖਤ ਨਿਖੇਧੀ ਕਰਦੇ ਹਾਂ ਅਤੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਜਾਰੀ ਰੱਖਣ ਦੀ ਅਪੀਲ ਕਰਦੇ ਹਾਂ। ਅਜਿਹੀਆਂ ਧਮਕੀਆਂ ਅਤੇ ਚੇਤਾਵਨੀਆਂ ਦਾ ਸਖਤ ਵਿਰੋਧ ਕੀਤਾ ਜਾਵੇਗਾ ਜਿਨ੍ਹਾਂ ਨਾਲ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਅਤੇ ਪੁਲਿਸ ਦੀਆਂ ਅਜਿਹੀਆਂ ਗਤੀਵਿਧੀਆਂ ਨਾਲ ਇਸ ਨਾਲ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੇਗੀ।