ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ 2021-ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਨਾਈਆਂ ਜਾ ਰਹੀਆਂ ਨੀਤੀਆਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਜ਼ਰੀਏ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ। ਬਲਾਕ ਪ੍ਰਧਾਨ ਗੋਬਿੰਦ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਆਦਿ ਨੇ ਕਿਹਾ ਕਿ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਤੇ ਕਈ ਸੂਬਾ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਹੈ ਤੇ ਕਿਸਾਨਾਂ ’ਤੇ ਝੂਠੇ ਕੇਸ ਦਰਜ ਕੀਤੇ ਗਏ ਹਨ, ਜਿੰਨ੍ਹਾਂ ਨੂੰ ਰੱਦ ਕਰਨ ਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਦਿੱਲੀ ਪੁਲਸ, ਐਨਆਈਏ ਤੇ ਸਰਕਾਰੀ ਏਜੰਸੀਆਂ ਵੱਲੋਂ ਭੇਜੇ ਜਾ ਰਹੇ ਨੋਟਿਸ ਫੌਰੀ ਬੰਦ ਕਰਨ, ਦਿੱਲੀ ਸਰਹੱਦਾਂ ਦੇ ਰਸਤੇ ਖੋਲ੍ਹੇ ਜਾਣ ਦੀ ਮੰਗ ਵੀ ਕੀਤੀ ਗਈ ਹੈ, ਜਿਸ ਲਈ ਡੀਸੀ ਜ਼ਰੀਏ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਕਿਸਾਨਾਂ ਨੇ ਇਹ ਮੰਗ ਐਸਡੀਐਮ ਸਵਰਨਜੀਤ ਕੌਰ ਨੂੰ ਸੌਂਪਿਆ ਹੈ। ਇਸ ਮੌਕੇ ਬਲਵਿੰਦਰ ਸਿੰਘ, ਰਾਜ ਸਿੰਘ, ਹਰਦੀਪ ਸਿੰਘ, ਭਗਵਾਨ ਸਿੰਘ ਆਦਿ ਕਿਸਾਨ ਹਾਜ਼ਰ ਸਨ।