ਰਵੀ ਜੱਖੂ
ਚੰਡੀਗੜ੍ਹ, 8 ਮਾਰਚ 2021 - ਪ੍ਰਸ਼ਾਂਤ ਕਿਸ਼ੋਰ ਦੇ ਮੁੱਦੇ ‘ਤੇ ਸਿਆਸੀ ਵਿਰੋਧੀ ਪਾਰਟੀਆਂ ਵੱਲੋ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਸੀ। ਜਿਸ ਦੇ ਜਵਾਬ ਵਿੱਚ ਵਿੱਤੀ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ "ਮੈਂ ਕਦੇ ਪ੍ਰਸ਼ਾਂਤ ਕਿਸ਼ੋਰ ਦੀ ਸ਼ਕਲ ਵੀ ਨਹੀਂ ਦੇਖੀ।"
ਬਜਟ ਦੀ ਤਰੀਕ ਬਦਲੇ ਜਾਣ ਨੂੰ ਲੈ ਕਿ ਵਿਰੋਧੀ ਪਾਰਟੀਆਂ ਵੱਲੋ ਪੰਜਾਬ ਸਰਕਾਰ ਤੇ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਇਸ ਬਜਟ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਵੱਡੀ ਭੂਮਿਕਾ ਹੋ ਸਕਦੀ ਹੈ। ਜਿਸ ਕਾਰਨ ਤਰੀਕ ਬਦਲੀ ਗਈ ਸੀ। ਪਰ ਮਨਪ੍ਰੀਤ ਬਾਦਲ ਵੱਲੋ ਇਨ੍ਹਾਂ ਸਾਰੀਆਂ ਗੱਲਾਂ ਨੂੰ ਨਕਾਰਦਿਆਂ ਕਿਹਾ ਕਿ ਇਸ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਵੀ ਭੂਮਿਕਾ ਨਹੀਂ।