← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 12 ਮਾਰਚ 2021-ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਬੈਠੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੁਕਤਸਰ ਜ਼ਿਲ੍ਹੇ ’ਚੋਂ ਲਗਾਤਾਰ ਕਿਸਾਨਾਂ ਦੇ ਜਥੇ ਦਿੱਲੀ ਲਈ ਰਵਾਨਾ ਹੋ ਰਹੇ ਹਨ ਤੇ ਉਨ੍ਹਾਂ ਦਾ ਇੱਕੋ ਇੱਕ ਨਾਅਰਾ ਹੈ ਕਿ ਉਹ ਇਹ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਘਰ ਪਰਤਣਗੇ। ਅੱਜ ਜ਼ਿਲ੍ਹੇ ਦੇ ਪਿੰਡ ਮਾਨ ਸਿੰਘ ਵਾਲਾ, ਝਬੇਲਵਾਲੀ ਤੇ ਮਹਾਂਬੱਧਰ ਤੋਂ ਦਿੱਲੀ ਲਈ ਕਾਫ਼ਿਲੇ ਰਵਾਨਾ ਹੋਏ ਹਨ। ਮੁਲਾਜ਼ਮ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਜਥਾ ਦਿੱਲੀ ਜਾਣ ਤੁਰਿਆ, ਜਿਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਡਟਣ ਦੀ ਗੱਲ ’ਤੇ ਜ਼ੋਰ ਦਿੱਤਾ ਹੈ।
Total Responses : 265