← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ,18 ਮਾਰਚ 2021: ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਕੋੋਰੋੋਨਾ ਮਹਾਂਮਾਰੀ ਦੇ ਦੁਬਾਰਾ ਫੈਲਾਅ ਨੂੰ ਮੱਦੇਨਜ਼ਰ ਰੱਖਦੇ ਪੰਜਾਬ ਸਰਕਾਰ ਵੱਲੋੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ 49 ਵਿਅਕਤੀਆਂ ਦੇ ਚਲਾਨ ਕੱਟੇ ਹਨ।ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਕਰੋਨਾ ਮਹਾਂਮਾਰੀ ਤੋੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਨਾਉਦੇ ਹੋੋਏ ਪਬਲਿਕ ਨੂੰ ਪਹਿਲਾਂ ਦੀ ਤਰਾ ਹੀ ਆਪਣੇ ਹੱਥ ਵਾਰ ਵਾਰ ਸਾਬਣ ਜਾਂ ਹੈਂਡ-ਸੈਨੀਟਾਈਜ਼ਰ ਨਾਲ ਸਾਫ ਰੱਖਣ, ਇੱਕ- ਦੂਜੇ ਤੋੋਂ ਦੂਰੀ ਬਣਾ ਕੇ ਰੱਖਣ ਅਤੇ ਮਾਸਕ ਪਹਿਨਣਾ ਯਕੀਨੀ ਬਨਾਉਣ ਆਦਿ ਸਬੰਧੀ ਜਾਗਰੂਕ ਕਰ ਰਹੀ ਹੈ।ਐਸ.ਐਸ.ਪੀ.ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋੋਂ ਇਸ ਮਹਾਂਮਾਰੀ ਤੋੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਨਾਈ ਜਾਵੇਗੀ ਤਾਂ ਜੋੋ ਕੋਵਿਡ-19 ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
Total Responses : 266