ਸੰਜੀਵ ਸੂਦ
- ਮਾਸਕੋ ਨੂੰ ਬਣਾਇਆ ਜਾਵੇਗਾ ਯਕੀਨੀ ਮੁਹਿੰਮ ਦੇ ਤਹਿਤ ਇਕ ਦਿਨ ਚ ਹੀ ਕੱਟ ਦਿੱਤੇ 750 ਚਲਾਨ
ਲੁਧਿਆਣਾ, 19 ਮਾਰਚ 2021 - ਲੁਧਿਆਣਾ ਦੇ ਵਿਚ ਨਾਈਟ ਕਰਫਿਊ ਨੂੰ ਲੈ ਕੇ ਪੁਲਿਸ ਵਲੋਂ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ। ਇਸੇ ਦੇ ਮੱਦੇਨਜ਼ਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਹੈ ਕਿ ਬੀਤੇ ਦਿਨ ਹੀ ਮਾਸਕ ਨਾ ਪਾਉਣ ਵਾਲੇ ਲਗਪਗ 750 ਲੋਕਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਅੱਜ ਵੀ ਇਹ ਮੁਹਿੰਮ ਜਾਰੀ ਹੈ ਅਤੇ ਲਗਾਤਾਰ ਜੋ ਲੋਕ ਕੋਰੋਨਾ ਵਾਇਰਸ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਮਾਸਕ ਨਹੀਂ ਲਗਾਉਣਗੇ, ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਜਾਵੇਗਾ ਤੇ ਆਉਣ ਵਾਲੇ ਪੰਦਰਾਂ ਦਿਨ ਲੁਧਿਆਣਾ ਵਾਸੀਆਂ ਲਈ ਬੇਹੱਦ ਅਹਿਮ ਹੈ। ਜੇਕਰ ਇਨ੍ਹਾਂ ਦਿਨਾਂ ਦੇ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ ਸਹੀ ਢੰਗ ਨਾਲ ਕੀਤੀ ਗਈ ਤਾਂ ਕੋਰੋਨਾ ਨੂੰ ਰੋਕਿਆ ਜਾ ਸਕੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ ਪੰਦਰਾਂ ਦਿਨ ਲੁਧਿਆਣਾ ਦੇ ਲਈ ਬੇਹੱਦ ਅਹਿਮ ਨੇ ਕਿਉਂਕਿ ਲਗਾਤਾਰ ਕੋਰੋਨਾ ਦੇ ਮਾਮਲਿਆਂ ਦੇ ਵਿੱਚ ਇਜ਼ਾਫ਼ਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਇੱਕ ਸੌ ਟੈਸਟ ਕਰਵਾਉਣ ਤੋਂ ਲਗਪਗ ਪੰਜ ਤੋਂ ਛੇ ਮਰੀਜ਼ ਕੋਰੋਨਾ ਤੋਂ ਪੀੜਤ ਸਾਹਮਣੇ ਆ ਰਹੇ ਹਨ। ਇਸ ਕਰਕੇ ਲੋਕਾਂ ਨੂੰ ਅਪੀਲ ਹੈ ਕਿ ਬਿਨਾਂ ਕੰਮ ਤੋਂ ਘਰੋਂ ਨਾ ਨਿਕਲਣ ਖਾਸ ਕਰਕੇ ਭੀੜ ਭਾੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਤਾਂ ਜੋ ਕੋਰੋਨਾ ਮਹਾਂਮਾਰੀ ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਲੋਕ ਮਾਸਕ ਨਹੀਂ ਪਾਉਣਗੇ। ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਸਕ ਲਾਉਣਾ ਬੇਹੱਦ ਜ਼ਰੂਰੀ ਹੈ ਜਿਸ ਨੂੰ ਯਕੀਨੀ ਬਣਾਉਣ ਲਈ ਪੁਲਸ ਵਲੋਂ ਲਗਾਤਾਰ ਮੁਹਿੰਮ ਵੀ ਚਲਾਈ ਜਾ ਰਹੀ ਹੈ।