ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 19 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 22912 ਮਿਲੇ ਹਨ ਜਿਨ੍ਹਾਂ ਵਿੱਚੋਂ 20636 ਮਰੀਜ਼ ਠੀਕ ਹੋ ਗਏ ਅਤੇ 1868 ਕੇਸ ਐਕਟੀਵ ਹਨ । ਜਦਕਿ 408 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 62 ਮਰੀਜ਼ ਠੀਕ ਹੋਏ ਹਨ ਅਤੇ 258 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 203 ਕੇਸ ਸ਼ਾਮਲ ਹਨ।