ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 20 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 23297 ਮਿਲੇ ਹਨ ਜਿਨ੍ਹਾਂ ਵਿੱਚੋਂ 20774 ਮਰੀਜ਼ ਠੀਕ ਹੋ ਗਏ ਅਤੇ 2114 ਕੇਸ ਐਕਟੀਵ ਹਨ । ਜਦਕਿ 409 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 168 ਮਰੀਜ਼ ਠੀਕ ਹੋਏ ਹਨ ਅਤੇ 385 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 33 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 292 ਕੇਸ ਸ਼ਾਮਲ ਹਨ।