ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 25 ਮਾਰਚ 2021 - ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨਾਂ ਵਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਹੈਬਤਪੁਰ ਵਿਖੇ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਗਿਆ , ਜਿਸ ਵਿੱਚ ਵੱਡੀ ਗਿਣਤੀ ਚ ਬੱਚੇ , ਨੌਜਵਾਨਾਂ , ਅੌਰਤਾਂ , ਕਿਸਾਨਾਂ , ਤੇ ਮਜਦੂਰਾਂ ਸ਼ਿਰਕਤ ਕੀਤੀ । ਸਮਾਗਮ ਚ ਨੇੜਲੇ ਪਿੰਡਾਂ ਦੇ ਲੋਕ ਵੀ ਸ਼ਾਮਲ ਹੋਏ ।
ਇਸ ਸਮੇਂ ਇੰਦਰਜੀਤ ਸਿੰਘ ਰੂਪੇਵਾਲੀ ਦੇ ਲੋਕ ਕਲਾ ਮੰਚ ਦੀ ਟੀਮ ਵਲੋਂ ਜਿੱਥੇ ਸ਼ਹੀਦ ਭਗਤ ਸਿੰਘ ਤੇ ਸਾਥੀ ਸ਼ਹੀਦਾਂ ਦੇ ਜੀਵਨ ਤੇ ਸ਼ੰਘਰਸ਼ ਬਾਰੇ ਜਾਣਕਾਰੀ ਦਿੰਦੇ ਨਾਟਕ ਖੇਡੇ ਗਏ ਉੱਥੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੱਲ ਰਹੇ ਅੰਦੋਲਨ ਨੂੰ ਸਮਰਪਿਤ ਪ੍ਰਭਾਵਸ਼ਾਲੀ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ ।
ਸਮਾਗਮ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਾਮਰੇਡ ਚਰਨ ਸਿੰਘ ਹੈਬਤਪੁਰ , ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਐਡਵੋਕੇਟ ਰਾਜਿੰਦਰ ਸਿੰਘ ਰਾਣਾ ਚੱਕ ਕੋਟਲਾ , ਮੁਕੰਦ ਸਿੰਘ ਆਰ ਸੀ ਐਫ , ਕੇਵਲ ਸਿੰਘ , ਸੁਖਵਿੰਦਰ ਸਿੰਘ ਮਾਹਲ ਰਿਟਾ. ਕਾਨੂੰਗੋ , ਅਮਰੀਕ ਸਿੰਘ ਤੇ ਨਰਿੰਦਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ । ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚਲਦੇ ਹੋਏ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਹੋਰ ਤੇਜ ਕੀਤਾ ਜਾਵੇਗਾ ਤੇ ਜਦ ਤੱਕ ਕਾਲੇ ਕਾਨੂੰਨ ਰੱਦ ਨਹੀ ਹੋ ਜਾਂਦੇ ਤਦ ਤੱਕ ਸ਼ੰਘਰਸ਼ ਲਗਾਤਾਰ ਜਾਰੀ ਰਹੇਗਾ ।
ਪ੍ਰਿੰਸੀਪਲ ਅਮਰੀਕ ਸਿੰਘ ਨੰਡਾ , ਮੁਖਤਾਰ ਸਿੰਘ , ਮਲਕੀਤ ਸਿੰਘ , ਸਕੱਤਰ ਸਿੰਘ , ਦਰਸ਼ਨ ਸਿੰਘ, ਮਨਜੀਤ ਸਿੰਘ ਵਲੋਂ ਆਏ ਲੋਕ ਕਲਾ ਮੰਚ ਦੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ । ਸਟੇਜ ਸਕੱਤਰ ਦੀ ਕਾਰਵਾਈ ਤਰਕਸ਼ੀਲ ਆਗੂ ਸੁਰਜੀਤ ਸਿੰਘ ਟਿੱਬਾ ਨੇ ਨਿਭਾਈ ।
ਇਸ ਮੌਕੇ ਤੇ ਜਸਵਿੰਦਰ ਕੌਰ , ਕੁਲਵਿੰਦਰ ਕੌਰ, ਰਾਜਵਿੰਦਰ ਕੌਰ , ਸੀਤਲ ਕੌਰ , ਪ੍ਰਕਾਸ਼ ਕੌਰ , ਜਸਵੰਤ ਕੌਰ ਆਦਿ ਨੇ ਵੀ ਸ਼ਿਰਕਤ ਕੀਤੀ ।