ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 25 ਮਾਰਚ 2021 - ਸੰਯੁਕਤ ਕਿਸਾਨ ਮੋਰਚਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ 26 ਮਾਰਚ ਨੂੰ ਮੁਕੰਮਲ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਇਸੇ ਤਹਿਤ ਸੁਲਤਾਨਪੁਰ ਲੋਧੀ ਦੇ ਸਾਰੇ ਵਸੀਕਾ ਨਵੀਸ ਅਸ਼ਟਾਮ ਫਰੋਸ਼ਾਂ, ਕੰਪਿਊਟਰ ਟਾਈਪਿੰਗ ਅਤੇ ਫੋਟੋ ਸਟੇਟ ਆਦਿ ਨੇ ਵੀ ਭਾਰਤ ਬੰਦ ਦੇ ਸੱਦੇ ਤੇ ਸੁਲਤਾਨਪੁਰ ਲੋਧੀ ਤਹਿਸੀਲ ਕੰਪਲੈਕਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੰਮ ਕਾਰ ਨਾਂ ਕਰਨ ਅਤੇ ਸਮੂਹਿਕ ਤੌਰ ਤੇ ਇੱਕ ਦਿਨ ਲਈ ਕੰਮ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਉਹਨਾਂ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕੌਮੀ ਰਾਜਧਾਨੀ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਲਈ ਅਸੀਂ ਵੀ ਕਿਸਾਨਾਂ ਦੇ ਹੱਕ ਵਿੱਚ ਇੱਕ ਦਿਨ ਲਈ ਪੂਰਨ ਤੌਰ ਤੇ ਭਾਰਤ ਬੰਦ ਦਾ ਸਾਥ ਦੇ ਰਹੇ ਹਾਂ। ਇਸ ਮੌਕੇ ਕੰਵਲਜੀਤ ਸਿੰਘ ਪ੍ਰਧਾਨ, ਜਸਵਿੰਦਰ ਸਿੰਘ, ਗੋਰਖ ਸਿੰਘ, ਦਿਲਜੀਤ ਸਿੰਘ, ਪ੍ਰਤਾਪ ਸਿੰਘ, ਜਗਤਾਰ ਸਿੰਘ, ਭਜਨ ਸਿੰਘ, ਮੱਖਣ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਜਤਿੰਦਰ ਸਿੰਘ, ਦਵਿੰਦਰ ਕੌਰ, ਹਨੀ ਸਿੱਧੂ ਆਦਿ ਹਾਜ਼ਰ ਸਨ।