ਬਲਵਿੰਦਰ ਸਿੰਘ ਧਾਲੀਵਾਲ
- ਹੋਲੇ ਮੁਹੱਲੇ ਤੇ ਜਾਣ ਵਾਲੀਆਂ ਸੰਗਤਾਂ ਲਈ ਰਸਤੇ ਖੁਲ੍ਹੇ
- ਸੁਲਤਾਨਪੁਰ ਲੋਧੀ ਵਿਖੇ ਭਾਰਤ ਬੰਦ ਨੂੰ ਮਿਲਿਆ ਸੰਪੂਰਨ ਸਮਾਰਥਨ
ਸੁਲਤਾਨਪੁਰ ਲੋਧੀ 26 ਮਾਰਚ 2021 - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸੁਲਤਾਨਪੁਰ ਲੋਧੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਮੁਕੰਮਲ ਬੰਦ ਰੱਖਿਆ ਗਿਆ। ਬੰਦ ਦਾ ਹਰੇਕ ਵਰਗ ਵਲੋਂ ਪੂਰਨ ਸਮਰਥਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਨਾਲ ਜੁੜਨ ਵੱਖ-ਵੱਖ ਮੁੱਖ ਮਾਰਗਾਂ, ਚੌਂਕਾਂ ’ਚ ਚੱਕਾ ਜਾਮ ਕਰਕੇ ਧਰਨੇ ਲਗਾਏ ਗਏ ਅਤੇ ਕੇਂਦਰ ਦੀ ਮੋਦੀ ਸਰਕਾਰ, ਕਾਰਪੋਰੇਟ ਘਰਾਣਿਆਂ ਅੰਬਾਨੀ, ਅਡਾਨੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸੇ ਤਹਿਤ ਸੁਲਤਾਨਪੁਰ ਲੋਧੀ ਵਿਚ ਸੰਯੁਕਤ ਕਿਸਾਨ ਮੋਰਚੇ ਸੁਲਤਾਨਪੁਰ ਲੋਧੀ ਦੇ ਆਗੂਆਂ ਵੱਲੋਂ ਸ਼ਹੀਦ ਊਧਮ ਸਿੰਘ ਚੌਕ ਕਪੂਰਥਲਾ ਰੋਡ ਤੇ ਇੱਕ ਵਿਸ਼ਾਲ ਇਕੱਠ ਕਰਕੇ ਸੁਲਤਾਨਪੁਰ ਲੋਧੀ ਦੀਆਂ ਸੜਕੀ ਆਵਾਜਾਈ ਬੰਦ ਕਰਕੇ ਦੇਸ਼ ਵਿਆਪੀ ਹੜਤਾਲ ਨੂੰ ਪੂਰਨ ਤੌਰ ਤੇ ਸਫ਼ਲ ਬਣਾਇਆ ਗਿਆ। ਇਸ ਮੌਕੇ ਰਜਿੰਦਰ ਸਿੰਘ ਰਾਣਾ ਐਡਵੋਕੇਟ, ਮਾਸਟਰ ਚਰਨ ਸਿੰਘ ਹੈਬਤਪੁਰ, ਸੁਖਜਿੰਦਰ ਸਿੰਘ ਲੋਧੀਵਾਲ, ਸਤਨਾਮ ਸਿੰਘ ਸਾਬੀ, ਦਰਸ਼ਨ ਸਿੰਘ ਹਾਜੀਪੁਰ, ਕਾਮਰੇਡ ਬਲਦੇਵ ਸਿੰਘ, ਕੁਲਦੀਪ ਸਿੰਘ ਸਾਗਰਾਂ , ਸਵਰਨ ਸਿੰਘ ਖਾਲਸਾ, ਰਘਬੀਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜ਼ਿੱਦ ਦੀ ਖਮਿਆਜ਼ਾ ਭੁਗਤਣਾ ਪਵੇਗਾ।
ਇਹ ਮੌਕੇ ਸੂਰਤ ਸਿੰਘ ਧਰਮਕੋਟ ਵਾਇਸ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ ਪੰਜਾਬ ਨੇ ਬੋਲਦਿਆਂ ਕਿਹਾ ਕਿ ਜੇਕਰ ਲੋਕ ਇਹਨਾਂ ਨੂੰ ਸੱਤਾ ਦੀ ਗੱਦੀ ਤੇ ਬੈਠਾ ਸਕਦੇ ਤਾ ਉਹ ਲੋਕਾਂ ਇਹਨਾਂ ਨੂੰ ਗੱਦੀ ਤੋਂ ਲਾਹ ਵੀ ਸਕਦੇ ਹਨ। ਉਹਨਾਂ ਕਿਹਾ ਕਿ ਇਹ ਹੁਣ ਜਨ ਅੰਦੋਲਨ ਬਣ ਗਿਆ ਹੈ ਹੁਣ ਇਹ ਸਿੱਧੀ ਲੜਾਈ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਬਣ ਗੲੀ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਕਿਸੇ ਵੀ ਚੋਣਾਂ ਵਿੱਚ ਬੀ ਜੇ ਪੀ ਨੂੰ ਵੋਟ ਨਾ ਪਾਉ ਹੋਰ ਜਿਸ ਨੂੰ ਮਾਰਜੀ ਵੋਟ ਪਾ ਦਿਓ।
ਇਸ ਮੌਕੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵੱਲੋਂ ਸਤਨਾਮ ਸਿੰਘ ਮੋਮੀ ਪ੍ਰਧਾਨ, ਸੈਕਟਰੀ ਤਰਨ ਕੰਬੋਜ, ਕੁਲ ਹਿੰਦ ਕਿਸਾਨ ਸਭਾ ਵੱਲੋਂ ਮਾਸਟਰ ਚਰਨ ਸਿੰਘ ਹੈਬਤਪੁਰ, ਮੁਕੰਦ ਸਿੰਘ, ਯਾਦਵਿੰਦਰ ਸਿੰਘ ਮਾਹਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਕਿਸਾਨ ਬਚਾਓ ਮੋਰਚਾ ਵੱਲੋਂ ਸਵਰਨ ਸਿੰਘ ਖਾਲਸਾ, ਮੁਖਤਿਆਰ ਸਿੰਘ ਢੋਟ, ਸੁਖਵਿੰਦਰ ਸਿੰਘ ਸਰਾਏ ਜੱਟਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੁਖਜਿੰਦਰ ਸਿੰਘ ਲੋਧੀਵਾਲ ਅਮਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਤਨਾਮ ਸਿੰਘ ਸਾਬੀ, ਚਰਨਜੀਤ ਸਿੰਘ, ਸੁੰਦਰ ਸਿੰਘ ਨਸੀਰਪੁਰ, ਕਿਸਾਨ ਸਭਾ ਪੰਜਾਬ ਵੱਲੋਂ ਦਰਸ਼ਨ ਸਿੰਘ ਹਾਜੀਪੁਰ, ਮਾਸਟਰ ਜਗੀਰ ਸਿੰਘ ਬਾਜਵਾ, ਗੁਰੂ ਨਾਨਕ ਟੈਕਸੀ ਸਟੈਂਡ ਯੂਨੀਅਨ ਸੁਲਤਾਨਪੁਰ ਲੋਧੀ ਵੱਲੋਂ ਬਲਵਿੰਦਰ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਵਾਈਸ ਪ੍ਰਧਾਨ, ਭਾਰਤੀ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਬਲਦੇਵ ਸਿੰਘ, ਕਿਸਾਨ ਸੰਘਰਸ਼ ਕਮੇਟੀ ਪੰਜਾਬ ( ਕੋਟ ਬੁੱਢਾ) ਵੱਲੋਂ ਪਰਮਜੀਤ ਸਿੰਘ ਬਾਓਪੁਰ, ਕੁਲਦੀਪ ਸਿੰਘ ਸਾਗਰਾਂ, ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਡਾਕਟਰ ਸਵਰਨ ਸਿੰਘ ਪ੍ਰਧਾਨ, ਸਰਪ੍ਰਸਤ ਸਾਹਿਤ ਸਭਾ ਨਰਿੰਦਰ ਸਿੰਘ ਸੋਨੀਆ, ਪੈਂਡੂ ਮਜ਼ਦੂਰ ਯੂਨੀਅਨ ਵੱਲੋਂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਅਮਰਜੀਤ ਸਿੰਘ ਜਾਗਲਾ, ਕਿਰਤੀ ਕਿਸਾਨ ਯੂਨੀਅਨ ਵੱਲੋਂ ਸਾਧੂ ਸਿੰਘ ਡੱਲਾ, ਸੇਵਾ ਸਿੰਘ ਮੁਰਾਦਪੁਰ, ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਤਰਕਸ਼ੀਲ ਸੁਸਾਇਟੀ ਪੰਜਾਬ ਦੀ ਟਿੱਬਾ ਇਕਾਈ ਵੱਲੋਂ ਸੁਰਜੀਤ ਸਿੰਘ, ਇੰਟਰਨੈਸ਼ਨਲ ਸਿੱਖ ਕੌਂਸਲ ਯੂ ਕੇ ਵਲੋਂ ਜਗਜੀਤ ਸਿੰਘ , ਕੈਪੀਟਲ ਬੈਂਕ ਮੁਲਾਜ਼ਮ ਜਥੇਬੰਦੀ, ਪੰਜਾਬ ਬਚਾਓ ਮੋਰਚਾ ਸੁਖਵਿੰਦਰ ਸਿੰਘ ਮਾਹਲ , ਆੜਤੀਆਂ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਡੱਲਾ, ਕਬੀਰਪੁਰ, ਅਤੇ ਪ੍ਰਤਾਪ ਸਿੰਘ ਮੋਮੀ ਸਾਬਕਾ ਐਸ ਡੀ ਓ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਲੰਗਰ ਦੀ ਸੇਵਾ ਬਾਬਾ ਜਗਤਾਰ ਸਿੰਘ ਜੀ, ਬਾਬਾ ਜੱਗਾ ਸਿੰਘ ਜੀ ਗੁਰਦੁਆਰਾ ਸਾਹਿਬ ਅੰਤਰ ਜਾਮਤਾ ਵਾਲਿਆਂ ਵੱਲੋਂ ਕੀਤੀ ਗਈ। ਅਤੇ ਚਾਹ ਦੀ ਸੇਵਾ ਗੁਰੂ ਨਾਨਕ ਸੇਵਕ ਜੱਥਾ ਦਮਦਮਾ ਸਾਹਿਬ ਵੱਲੋਂ ਕੀਤੀ ਗਈ। ਇਸ ਮੌਕੇ ਰਾਜਵੀਰ ਸਿੰਘ ਅਮਰਕੋਟ, ਅਮਰੀਕ ਸਿੰਘ ਚੰਦੀ ਹਰਨਾਮ ਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਰਨੈਲ ਸਿੰਘ ਡੋਗਰਾਂਵਾਲ, ਗੁਰਦਿਆਲ ਸਿੰਘ ਖਾਲਸਾ, ਉਜਾਗਰ ਸਿੰਘ ਭੌਰ ਸਰਪੰਚ, ਰਵਿੰਦਰ ਸਿੰਘ ਸਰਪੰਚ ਅਮਰਕੋਟ, ਬੀਬੀ ਸ਼ਰਨਜੀਤ ਕੌਰ ਸੋਨੀਆ ਅਮਰਕੋਟ, ਕੁਲਦੀਪ ਸਿੰਘ ਸਰਪੰਚ ਦੁਰਗਾਪੁਰ, ਮਨਪ੍ਰੀਤ ਸਿੰਘ ਟਿੱਬਾ, ਮਾਸਟਰ ਦੇਸ ਰਾਜ, ਗੁਰਦਰਸ਼ਨ ਸਿੰਘ ਭਿੰਡਰ, ਅਮਰਜੀਤ ਸਿੰਘ ਟਿੱਬਾ ਆਦਿ ਹਾਜ਼ਰ ਸਨ।
ਇਸ ਮੌਕੇ ਤਰਕਸ਼ੀਲ ਸੁਸਾਇਟੀ ਟਿੱਬਾ ਵੱਲੋਂ ਕਿਤਾਬਾਂ ਦਾ ਸਟਾਲ ਲਗਾਇਆ ਗਿਆ ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਆੜਤੀਆਂ, ਅਤੇ ਮੁਲਾਜ਼ਮ ਵਰਗ ਹਾਜ਼ਰ ਸਨ।
ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਵੱਲੋਂ ਭਾਈ ਲਾਲੂ ਜੀ ਜੋਨ ਨੇ ਤਾਸ਼ਪੁਰ ਮੋੜ,ਜੋਨ ਸੁਲਤਾਨਪੁਰ ਲੋਧੀ ਨੇ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ ਅਤੇ ਜੋਨ ਮੀਰੀ ਪੀਰੀ ਗੁਰਸਰ ਵੱਲੋਂ ਮੁੰਡੀ ਮੋੜ ਚੌਕ ਤੇ ਪੂਰਨ ਤੌਰ ਤੇ ਸੜਕੀ ਆਵਾਜਾਈ ਬੰਦ ਕਰਕੇ ਦੇਸ਼ ਵਿਆਪੀ ਜਥੇਬੰਦੀਆਂ ਦੇ ਸੱਦੇ ਨੂੰ ਪੂਰਨ ਤੌਰ ਤੇ ਸਫਲ ਬਣਾਇਆ ਗਿਆ। ਮੋਰਚਿਆਂ ਦੀ ਅਗਵਾਈ ਜੋਨ ਪ੍ਰਧਾਨ ਪਰਮਜੀਤ ਸਿੰਘ ਅਮਰਜੀਤ ਪੁਰ, ਜੋਨ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਜੋਨ ਪ੍ਰਧਾਨ ਹਰਿੰਦਰ ਸਿੰਘ ਉੱਚਾ ਵੱਲੋਂ ਕੀਤੀ ਗਈ। ਇਸ ਸਮੇਂ ਸੁਬਾਈ ਆਗੂ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।
ਧਰਨਾਕਾਰੀਆਂ ਵੱਲੋਂ ਜ਼ਰੂਰੀ ਸੇਵਾਵਾਂ, ਵਿਆਹ ਵਾਲੀਆ ਗੱਡੀਆਂ ਅਤੇ ਅਨੰਦਪੁਰ ਸਾਹਿਬ ਵੱਲ ਜਾਂਦੀਆਂ ਸੰਗਤਾਂ ਨੂੰ ਉਚੇਚੇ ਤੌਰ ਤੇ ਲੰਗਣ ਦਿੱਤਾ ਗਿਆ। ਸੰਤ ਸਮਾਜ ਵੱਲੋਂ ਵੱਡੀ ਪੱਧਰ ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।ਇਸ ਸਮੇਂ ਵੱਖ-ਵੱਖ ਮੋਰਚਿਆਂ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੁਆਰਾ ਸ਼ਮੂਲੀਅਤ ਕੀਤੀ ਗਈ ਆਗੂਆਂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦਾ ਧੰਨਵਾਦ ਕੀਤਾ। ਇਸ ਸਮੇਂ ਹਾਕਮ ਸਿੰਘ ਸ਼ਾਹਜਹਾਂਨ ਪੁਰ, ਪਰਮਜੀਤ ਸਿੰਘ ਜੱਬੋਵਾਲ,ਸੁੱਖਪ੍ਰੀਤ ਸਿੰਘ ਪੱਸਣ ਕਦੀਮ, ਲਖਵਿੰਦਰ ਸਿੰਘ ਗਿੱਲਾ, ਸ਼ੇਰ ਸਿੰਘ ਮਹੀਂਵਾਲ,, ਬਲਜਿੰਦਰ ਸਿੰਘ ਸ਼ੇਰ ਪੁਰ ਸੱਧਾ, ਸੁੱਖਪ੍ਰੀਤ ਸਿੰਘ ਰਾਮੇ,ਦਿੱਲਪੀ੍ਤ ਸਿੰਘ ਟੋਡਰਵਾਲ,ਮਨਜੀਤ ਸਿੰਘ ਖੀਰਾਂਵਾਲ, ਕੇਵਲ ਸਿੰਘ ਉੱਚਾ, ਮੁਖਤਿਆਰ ਸਿੰਘ ਮੁੰਡੀ ਛੰਨਾਂ, ਕੁਲਜੀਤ ਸਿੰਘ ਤਲਵੰਡੀ ਚੌਧਰੀਆਂ ਆਦਿ ਆਗੂ ਹਾਜਰ ਸਨ।