ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 26 ਮਾਰਚ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 25215 ਮਿਲੇ ਹਨ ਜਿਨ੍ਹਾਂ ਵਿੱਚੋਂ 21730 ਮਰੀਜ਼ ਠੀਕ ਹੋ ਗਏ ਅਤੇ 3066 ਕੇਸ ਐਕਟੀਵ ਹਨ । ਜਦਕਿ 419 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 171 ਮਰੀਜ਼ ਠੀਕ ਹੋਏ ਹਨ ਅਤੇ 409 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 56 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 16 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 298 ਕੇਸ ਸ਼ਾਮਲ ਹਨ।