ਚੋਵੇਸ਼ ਲਟਾਵਾ
- ਖ਼ਾਲਸੇ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਨੂੰ ਲੈ ਕੇ ਸੰਗਤਾਂ ਦੇ ਮਨ ਦੇ ਵਿੱਚ ਕੁਝ ਸ਼ੰਕੇ ਪੈਦਾ ਕਰ ਰਹੀਆਂ ਨੇ ਬਾਹਰੀ ਤਾਕਤਾਂ
- ਯੂ ਟਿਊਬ ਤੇ ਕੀਤਾ ਜਾ ਰਿਹਾ ਹੈ ਕੂੜ ਪ੍ਰਚਾਰ, ਅਜਿਹੇ ਲੋਕਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ
- ਸੰਗਤ ਨੂੰ ਬਿਨਾਂ ਕਿਸੇ ਡਰ ਦੇ ਹੋਲਾ ਮਹੱਲਾ ਵਿਖੇ ਪੁੱਜਣ ਦੀ ਕੀਤੀ ਅਪੀਲ
- ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਸਤਾਈ ਮਾਰਚ ਤੋਂ ਲੈ ਕੇ ਉਣੱਤੀ ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲਾਂਗੇ ਹੋਲੇ ਮਹੱਲੇ ਦੇ ਸਮਾਗਮ
- ਕਿਸਾਨ ਜਥੇਬੰਦੀਆਂ ਵੱਲੋਂ ਆਨੰਦਪੁਰ ਸਾਹਿਬ ਪਹੁੰਚਣ ਵਾਲੀ ਸੰਗਤ ਨੂੰ ਨਹੀਂ ਰੋਕਿਆ ਜਾ ਰਿਹਾ, ਦਿੱਤਾ ਜਾ ਰਿਹਾ ਹੈ ਪੂਰਨ ਸਹਿਯੋਗ ਜਥੇਦਾਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਸੰਗਤਾਂ ਨੂੰ ਅਪੀਲ ਕਿ ਸੰਗਤਾਂ ਹੁੰਮ ਹੁਮਾ ਕੇ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਸਮਾਗਮਾਂ ਵਿਚ ਪਹੁੰਚਣ
ਕੀਰਤਪੁਰ ਸਾਹਿਬ, 27 ਮਾਰਚ 2021 - ਹੋਲਾ ਮਹੱਲਾ ਦਾ ਪਹਿਲਾ ਪੜਾਅ ਅਜੋਕੀ ਕੀਰਤਪੁਰ ਸਾਹਿਬ ਵਿਖੇ ਮਿਤੀ ਚੌਵੀ ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਨ ਦੇ ਨਾਲ ਆਰੰਭ ਹੋਇਆ ਸੀ ਉਸ ਦੀ ਅੱਜ ਸਮਾਪਤੀ ਹੋ ਗਈ ਹੈ। ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ਾਲਸਾਈ ਆਨ ਬਾਨ ਤੇ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ। ਜਿੱਥੇ ਸੰਗਤਾਂ ਵੱਲੋਂ ਗੁਰੂ ਚਰਨਾਂ ਦੇ ਵਿਚ ਹਾਜ਼ਰੀਆਂ ਲਗਾਈਆਂ ਗਈਆਂ ਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਤਾਈ ਮਾਰਚ ਤੋਂ ਹੋਲੇ ਮਹੱਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ ਜਿੱਥੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ । ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਕਿਸੇ ਤਰ੍ਹਾਂ ਦੇ ਬਹਿਕਾਵੇ ਵਿਚ ਨਾ ਆਉਣ ਅਤੇ ਹੁੰਮ ਹੁਮਾ ਕੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਓਹਨਾ ਬਾਹਰੀ ਤਾਕਤਾਂ ਨੂੰ ਸਖਤ ਚੇਤਾਵਨੀ ਦਿੱਤੀ ਜਿਹਨਾਂ ਵੱਲੋਂ ਖ਼ਾਲਸੇ ਦੇ ਕੌਮੀ ਤਿਓਹਾਰ ਸੰਬੰਧੀ ਸੋਸ਼ਲ ਮੀਡੀਆ ਰਾਹੀਂ ਸੰਗਤ ਦੇ ਮਨ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਓਹਨਾ ਕਿਹਾ ਕਿ ਅਜਿਹੇ ਲੋਕਾਂ ਖਿਲਾਫ ਸਖਤੀ ਨਾਲ ਨਿਪਟਿਆ ਜਾਊਗਾ।
ਜਿਸ ਦਾ ਗਿਆਨੀ ਰਘਵੀਰ ਸਿੰਘ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਕਾਲ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਸੰਗਤ ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੀ ਕਾਲ ਦੇ ਸੰਬੰਧ ਚ ਬੋਲਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸੰਗਤ ਨੂੰ ਕਿਸੇ ਤਰੀਕੇ ਦੇ ਨਾਲ ਕੋਈ ਪ੍ਰੇਸ਼ਾਨੀ ਨਹੀਂ ਕੀਤੀ ਗਈ ਤੇ ਸੰਗਤ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਨੂੰ ਸ੍ਰੀ ਆਨੰਦਪੁਰ ਸਾਹਿਬ ਜਾਣ ਤੋਂ ਨਾ ਰੋਕਿਆ ਜਾਵੇ ਅਤੇ ਸੰਗਤ ਵੱਡੀ ਗਿਣਤੀ ਵਿੱਚ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੀ ਹੈ, ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਸੰਗਤ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।