← ਪਿਛੇ ਪਰਤੋ
ਸੰਜੀਵ ਜਿੰਦਲ
ਮਾਨਸਾ, 30 ਮਾਰਚ 2021 - ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੌਰਾਨ ਮਾਨਸਾ ਦੇ ਉੱਘੇ ਸਮਾਜ ਸੇਵੀ ਅਤੇ ਅਕਾਲੀ ਦਲ ਬਾਦਲ ਦੇ ਆਗੂ ਮੁਨੀਸ਼ ਬੱਬੀ ਦਾਨੇਵਾਲੀਆ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਿਨ੍ਹਾਂ ਨੇ ਖ਼ੁਦ ਨੂੰ 14 ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ । ਜੋ ਜਨਰਲ ਸਕੱਤਰ ਉਦਯੋਗ ਅਤੇ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ, ਤੇ ਆੜ੍ਹਤੀ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਕਿ ਮੇਰੀ ਕਰੋਨਾ ਰਿਪੋਰਟ ਪੋਜ਼ਟਿਵ ਆਈ ਹੈ। ਮੈਨੂੰ ਚਾਹੁਣ ਵਾਲੇ ਅਕਾਲੀ ਵਰਕਰ ਵਪਾਰ ਮੰਡਲ ਦੇ ਆਗੂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਰੇ ਭਰਾਵਾਂ ਨੂੰ ਬੇਨਤੀ ਕੀਤੀ ਹੈ ਜੋ 14 ਦਿਨਾਂ ਤਕ ਲਈ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਨਾ ਕਰਨ । ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਤੋ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ , ਤਾਂ ਜੋ ਇਹ ਲਾਗ ਦੂਸਰੇ ਲੋਕਾਂ ਤਕ ਨਾ ਜਾਵੇ। ਉਨ੍ਹਾਂ ਕਿਹਾ ਕਿ ਉਹ 14 ਦਿਨਾਂ ਤੱਕ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਰਹੇ ਹਨ ਉਹ ਕਿਸੇ ਵੀ ਮੀਟਿੰਗ ਜਾਂ ਪਾਰਟੀ ਫੰਕਸ਼ਨ ਵਿਚ ਨਹੀਂ ਜਾਣਗੇ।
Total Responses : 266