ਮੁਹਾਲੀ ਜ਼ਿਲ੍ਹੇ ਵਿਚ ਕੋਰੋਨਾ ਨਾਲ 5 ਹੋਰ ਮੌਤਾਂ,ਜਾਣੋ ਕਿੰਨੇ ਆਏ ਹੋਰ ਨਵੇਂ ਕੇਸ
ਐਸ.ਏ.ਐਸ ਨਗਰ, 31 ਮਾਰਚ,2021: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 26693 ਮਿਲੇ ਹਨ ਜਿਨ੍ਹਾਂ ਵਿੱਚੋਂ 23076 ਮਰੀਜ਼ ਠੀਕ ਹੋ ਗਏ ਅਤੇ 3184 ਕੇਸ ਐਕਟੀਵ ਹਨ । ਜਦਕਿ 433 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿ੍ਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 317 ਮਰੀਜ਼ ਠੀਕ ਹੋਏ ਹਨ ਅਤੇ 254 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜ਼ਾਂ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 229 ਕੇਸ ਸ਼ਾਮਲ ਹਨ।