← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ,1ਅਪਰੈਲ2021: ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵਲੋਂ ਪਹਿਲੀ ਅਪਰੈਲ ਤੋਂ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਏਮਜ਼ ਬਠਿੰਡਾ ਪ੍ਰਸ਼ਾਸ਼ਨ ਨੇ ਹਫਤੇ ਦੇ ਸਰੇ ਦਿਨ ਕੋਵਿਡ ਵੈਕਸੀਨ ਦੇ ਟੀਕੇ ਲਾਉਣ ਦਾ ਐਲਾਨ ਕੀਤਾ ਹੈ। ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ (ਏਮਜ਼) ਬਠਿੰਡਾ ਦੇ ਮੈਡੀਕਲ ਸੁਪਰਡੈਂਟ ਡਾ ਸਤੀਸ਼ ਗੁਪਤਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ ਅਪ੍ਰੈਲ ਮਹੀਨੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਸਮੇਤ ਲਗਾਤਾਰ ਟੀਕੇ ਲਾਏ ਜਾਣਗੇ। ਉਨ੍ਹਾਂ ਟੀਕਾਕਰਨ ਕਰਵਾਉਣ ਦੇ ਇੱਛਕ ਨਾਗਰਿਕਾਂ ਨੂੰ ਆਪਣੇ ਆਧਾਰ ਕਾਰਡ ਅਤੇ ਰਜਿਸ਼ਟਰਡ ਫੋਨ ਨੰਬਰ ਆਪਣੇ ਨਾਲ ਲਿਆਉਣ ਦੀ ਅਪੀਲ ਕੀਤੀ ਹੈ।
Total Responses : 266