ਨਵੀਂ ਦਿੱਲੀ, 3 ਅਪ੍ਰੈਲ 2021 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਚਰਨਜੀਤ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵਾਰਡ ਨੰਬਰ 38 ਗ੍ਰੇਟਰ ਕੈਲਾਸ਼ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ।
ਇਥੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਅੱਜ ਭਾਈ ਚਰਨਜੀਤ ਸਿੰਘ ਨੂੰ ਸਿਰੋਪਾਓ ਬਖਸ਼ਿਸ਼ ਕਰ ਕੇ ਸਨਮਾਨਤ ਕੀਤਾ ਤੇ ਉਹਨਾਂ ਨੂੰ ਵਾਰਡ ਨੰਬਰ 38 ਤੋਂ ਚੋਣ ਮੈਦਾਨ ਵਿਚ ਉਤਾਰਣ ਦਾ ਐਲਾਨ ਕੀਤਾ।
ਇਸ ਮੌਕੇ ਭਾਈ ਚਰਨਜੀਤ ਸਿੰਘ ਦੇ ਭਰਾ ਤੇ ਸ਼ਹੀਦ ਕੇਹਰ ਸਿੰਘ ਦੇ ਸਪੁੱਤਰ ਭਾਈ ਰਾਜਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਸੁਰਿੰਦਰਪਾਲ ਸਿੰਘ ਤੇ ਭਾਈ ਸਤਵੰਤ ਸਿੰਘ ਵੀ ਹਾਜ਼ਰ ਸਨ।
ਯਾਦ ਰਹੇ ਕਿ ਭਾਈ ਕੇਹਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦਾ ਇੰਦਰਾ ਗਾਂਧੀ ਤੋਂ ਬਦਲਾ ਲਿਆ ਸੀ ਤੇ ਉਸਨ ਢਹਿ ਢੇਰੀ ਕੀਤਾ ਸੀ ਤੇ ਆਪਣੀ ਕੁਰਬਾਨੀ ਦਿੱਤੀ ਸੀ। ਉਹਨਾਂ ਦੇ ਨਾਲ ਭਾਈ ਬੇਅੰਤ ਸਿੰਘ ਤੇ ਸਤਵੰਤ ਸਿੰਘ ਵੀ ਸਨ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਭਾਈ ਚਰਨਜੀਤ ਸਿੰਘ ਨੂੰ ਪਾਰਟੀ ਉਮੀਦਵਾਰ ਬਣਾਉਣ ’ਤੇ ਸ੍ਰੀ ਸਿਰਸਾ, ਸ੍ਰੀ ਕਾਲਕਾ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਨੇ ਸਾਡੇ ਪਰਿਵਾਰ ਦੀਆਂ ਸੇਵਾਵਾਂ ਨੁੰ ਮੁੱਖ ਰੱਖ ਕੇ ਜੋ ਚਰਨਜੀਤ ਸਿੰਘ ਨੁੰ ਟਿਕਟ ਦਿੱਤੀ ਹੈ, ਇਸ ਲਈ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਦਾ ਧੰਨਵਾਦੀ ਹੈ ਤੇ ਪੂਰਾ ਵਿਸ਼ਵਾਸ ਦੁਆਉਦਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਲਈ ਡੱਟ ਕੇ ਲੜੇਗਾ।
ਇਸ ਮੌਕੇ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਆਪ ਸ਼ਹੀਦਾਂ ਦੀ ਪਾਰਟੀ ਹੈ ਤੇ ਇਸਨੇ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਹੈ। ਉਹਨਾਂ ਕਿਹਾ ਕਿ ਜੋ ਕੰਮ ਸ਼ਹੀਦ ਭਾਈ ਕੇਹਰ ਸਿੰਘ ਨੇ ਕੌਮ ਲਈ ਕੀਤਾ, ਕੌਮ ਕਦੇ ਵੀ ਉਸਦਾ ਦੇਣ ਨਹੀਂ ਦੇ ਸਕਦੀ। ਉਹਨਾਂ ਕਿਹਾ ਕਿ ਅੱਜ ਵੀ 37 ਸਾਲ ਬਾਅਦ ਅਸੀਂ ਉਹ ਦਿਨ ਭੁੱਲੇ ਹਾਂ ਤੇ ਨਾ ਹੀ ਭੁੱਲ ਸਕਦੇ ਹਾਂ। ਉਹਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸ਼ਹੀਦ ਪਰਿਵਾਰਾਂ ਨਾਲ ਡੱਟ ਕੇ ਖੜਾ ਹੁੰਦਾ ਆਇਆ ਹੈ ਤੇ ਹਮੇਸ਼ਾ ਖੜਾ ਰਹੇਗਾ।
ਉਹਨਾਂ ਨੇ ਗ੍ਰੇਟਰ ਕੈਲਾਸ਼ ਦੇ ਵੋਟਰਾਂ ਨੁੰ ਅਪੀਲ ਕੀਤੀ ਕਿ ਉਹ ਭਾਈ ਚਰਨਜੀਤ ਸਿੰਘ ਨੂੰ ਜਿਤਾ ਕੇ ਭਾਈ ਕੇਹਰ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ।