ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 2 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 3 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 27881 ਮਿਲੇ ਹਨ ਜਿਨ੍ਹਾਂ ਵਿੱਚੋਂ 23910 ਮਰੀਜ਼ ਠੀਕ ਹੋ ਗਏ ਅਤੇ 3529 ਕੇਸ ਐਕਟੀਵ ਹਨ । ਜਦਕਿ 442 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 243 ਮਰੀਜ਼ ਠੀਕ ਹੋਏ ਹਨ ਅਤੇ 360 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 2 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 48 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 248 ਕੇਸ ਸ਼ਾਮਲ ਹਨ।