- ਮਿੱਟੀ ਸੱਤਿਆਗ੍ਰਹਿ ਯਾਤਰਾ ਦਾ ਮੰਤਵ ਦੇਸ਼ ਨੂੰ ਇੱਕਜੁੱਟ ਕਰਨਾ : ਮੇਧਾ ਪਾਟੇਕਰ
- ਕਿਸਾਨ-ਅੰਦੋਲਨ ਨੇ ਲੋਕਾਂ 'ਚ ਚੇਤਨਾ ਦਾ ਵੱਡਾ ਪ੍ਰਸਾਰ ਕੀਤਾ : ਪ੍ਰੋਫੈਸਰ ਜਗਮੋਹਨ ਸਿੰਘ
- ਐਫਸੀਆਈ ਦਫ਼ਤਰਾਂ ਦਾ ਘਿਰਾਓ ਭਲਕੇ 5 ਅਪ੍ਰੈਲ ਨੂੰ
- ਪੰਜਾਬ ਤੋਂ ਔਰਤਾਂ-ਨੌਜਵਾਨਾਂ ਦਾ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ
- ਪੰਜਾਬ ਦੇ ਕਿਸਾਨਾਂ ਨੇ ਕਿਸਾਨ-ਆਗੂ ਟਿਕੈਤ ਨਾਲ ਇੱਕਜੁੱਟਤਾ ਪ੍ਰਗਟਾਈ, ਹਮਲੇ ਦੀ ਨਿਖ਼ੇਧੀ
ਚੰਡੀਗੜ੍ਹ, 3 ਅਪ੍ਰੈਲ 2021 - ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 5 ਅਪ੍ਰੈਲ ਨੂੰ ਐਫਸੀਆਈ ਦਫ਼ਤਰਾਂ ਦੇ ਘਿਰਾਓ ਲਈ ਤਿਆਰੀਆਂ ਜ਼ੋਰਾਂ 'ਤੇ ਹਨ, ਕਿਸਾਨ-ਜਥੇਬੰਦੀਆਂ ਵੱਲੋਂ ਪਿੰਡਾਂ 'ਚ ਮੀਟਿੰਗਾਂ ਕਰਕੇ ਘਿਰਾਓ ਦੀਆਂ ਤਿਆਰੀਆਂ ਦੇ ਨਾਲ-ਨਾਲ ਦਿੱਲੀ ਲਈ ਵੀ ਕਾਫ਼ਲੇ ਭੇਜੇ ਜਾ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਹੋਏ ਵਿਚਾਰ- ਵਟਾਂਦਰੇ ਦੌਰਾਨ ਸੈਂਕੜੇ ਸੁਝਾਅ ਇਕੱਠੇ ਕੀਤੇ ਗਏ, ਜੋ ਕਿ ਕਿਸਾਨ ਅੰਦੋਲਨ ਦੇ ਭਵਿੱਖ ਦੀ ਰਣਨੀਤੀ ਲਈ ਸਹਾਈ ਸਿੱਧ ਹੋਣਗੇ।
ਮਿੱਟੀ ਸੱਤਿਆਗ੍ਰਹਿ ਯਾਤਰਾ ਮਾਨਸਾ ਦੇ ਰਸਤਿਓਂ ਪੰਜਾਬ ਦਾਖ਼ਲ ਹੋਈ, ਜਿਸਦਾ ਮਾਨਸਾ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਯਾਤਰਾ ਦੀ ਅਗਵਾਈ ਕਰ ਰਹੀ ਉੱਘੀ ਸਮਾਜਿਕ-ਕਾਰਕੁੰਨ ਮੇਧਾ ਪਾਟੇਕਰ ਨੇ ਕਿਹਾ ਕਿ ਉਹ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਮਿੱਟੀ ਇਕੱਠੀ ਕਰ ਕੇ ਦੇਸ਼ ਦੇ ਲੋਕਾਂ ਅਤੇ ਸਰਕਾਰ ਨੂੰ ਇਹ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਉਹ ਦੇਸ਼ ਨੂੰ ਜੋੜਨ ਦੇ ਵਿੱਚ ਯਕੀਨ ਰੱਖਦੇ ਹਨ। ਕੇਂਦਰ-ਸਰਕਾਰ ਨੂੰ ਦੇਸ਼ ਦੇ ਸਾਰੇ ਵਰਗਾਂ ਦੇ ਹਿੱਤਾਂ ਨੂੰ ਵੇਖਦਿਆਂ ਖੇਤੀ-ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅਮਨ-ਸ਼ਾਂਤੀ ਅਤੇ ਭਾਈਚਾਰੇ ਦੀ ਮਿਸਾਲ ਬਣੇ ਕਿਸਾਨ-ਅੰਦੋਲਨ ਨੇ ਦੁਨੀਆਂ ਭਰ 'ਚ ਆਪਣੀ ਆਵਾਜ਼ ਪਹੁੰਚਾਈ ਹੈ।
ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਅੱਜ ਬਰਨਾਲਾ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ 'ਤੇ ਲੱਗੇ ਪੱਕੇ ਕਿਸਾਨ ਮੋਰਚਿਆਂ 'ਚ ਬੁਲਾਰੇ ਵਜੋਂ ਸ਼ਾਮਲ ਹੋਏ, ਉਨ੍ਹਾਂ ਨੇ ਵੱਖ ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੇ ਪੰਜਾਬ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਵਿੱਚ ਚੇਤਨਾ ਦਾ ਵੱਡਾ ਪ੍ਰਸਾਰ ਕੀਤਾ ਹੈ, ਦੇਸ਼-ਭਰ ਦੇ ਲੋਕਾਂ ਵੱਲੋਂ ਦਿਖਾਈ ਇੱਕਜੁੱਟਤਾ ਭਵਿੱਖ ਲਈ ਚੰਗਾ ਸੰਕੇਤ ਹੈ।
ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਔਰਤਾਂ ਅਤੇ ਨੌਜਵਾਨਾਂ ਦੇ ਕਾਫ਼ਲਿਆਂ ਦਾ ਦਿੱਲੀ ਵੱਲ ਜਾਣਾ ਜਾਰੀ ਹੈ, ਮੁਕਤਸਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚੋਂ ਔਰਤਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਏ। ਇਸੇ ਦੌਰਾਨ ਗੁਰਦਾਸਪੁਰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਵੱਡੀਆਂ ਮੀਟਿੰਗਾਂ ਹੋਈਆਂ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ 'ਤੇ ਰਾਜਸਥਾਨ 'ਚ ਹੋਏ ਹਮਲੇ ਦੀ ਪੰਜਾਬ ਦੇ ਕਿਸਾਨ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ, ਕਿਸਾਨ ਆਗੂਆਂ ਨੇ ਕਿਹਾ ਹੈ ਕਿ ਵੱਖ ਵੱਖ ਸਾਜ਼ਿਸ਼ਾਂ ਦੇ ਬਾਵਜੂਦ ਕਿਸਾਨ ਅੰਦੋਲਨ ਲਗਾਤਾਰ ਜਿੱਤ ਵੱਲ ਵਧ ਰਿਹਾ ਹੈ, ਜਿਸ ਕਰਕੇ ਭਾਜਪਾ ਬੁਖਲਾਈ ਹੋਈ ਹੈ।
ਹਰਿਆਣਾ ਦੇ ਨੌਜਵਾਨ ਕਿਸਾਨ ਆਗੂ ਰਵੀ ਆਜ਼ਾਦ ਦੀ ਗ੍ਰਿਫ਼ਤਾਰੀ ਦੀ ਵੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।