ਦੇਵਾ ਨੰਦ ਸ਼ਰਮਾ
- ਮਿਸ਼ਨ ਫਤਿਹ ਤਹਿਤ 48 ਕੋਰੋਨਾ ਮਰੀਜ਼ਾਂ ਹੋਏ ਸਿਹਤਯਾਬ
- ਜਾਰੀ ਅਡਵਾਇਜ਼ਰੀਆਂ ਦੀ ਪਾਲਣਾ ਕਰੋ, ਸਹਿਯੋਗ ਦਿਓ- ਡਾ. ਸੰਜੇ ਕਪੂਰ
ਫਰੀਦਕੋਟ, 4 ਅਪ੍ਰੈਲ 2021 - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਏ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਦੇ ਮੰਤਵ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਦੀ ਜੰਗ ਵਿੱਚ ਸੁਚੇਤ ਹੋ ਕੇ ਸਹਿਯੋਗ ਦੇਣ ਲਈ ਆਮ ਲੋਕਾਂ ਨੂੰ ਸੁਨੇਹਾ ਦੇ ਰਹੀਆਂ ਹਨ, ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਸੰਜੇ ਕਪੂਰ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਹੁਣ ਸਵੈ-ਇੱਛਾ ਨਾਲ ਲੋਕ ਕੋਰੋਨਾ ਸੈਂਪਲ ਦੇਣ ਲਈ ਸਿਹਤ ਸੰਸਥਾਵਾਂ ਵਿਖੇ ਪਹੁੰਚ ਰਹੇ ਹਨ।
ਉਨਾਂ ਕਿਹਾ ਇਹ ਇੱਕ ਖਤਰਨਾਕ ਵਾਇਰਸ ਹੈ ਇਸ ਲਈ ਅਜੇ ਵੀ ਜਾਗਰੂਕ ਹੋਣ ਤੇ ਲਾਪਰਵਾਹੀ ਨਾ ਕਰਨ ਦੀ ਗੱਲ ਕਹੀ ਜਾ ਰਹੀ ਹੈ, ਵਾਰ-ਵਾਰ ਹੱਥ ਧੋਣਾ,ਮਾਸਕ ਲਗਾ ਕੇ ਰੱਖਣਾ ਅਤੇ ਸਰੀਰਕ ਦੂਰੀ ਬਣਾ ਕੇ ਰੱਖਣਾ ਅਜੇ ਸਮੇ ਦੀ ਲੋੜ ਹੈ,ਇਸੇ ਤਰਾਂ ਹੀ ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਤੇ ਜਿੱਤ ਪਾਈ ਜਾ ਸਕਦੀ ਹੈ,ਜੇ ਕਿਸੇ ਨੂੰ ਖਾਂਸੀ,ਜ਼ੁਕਾਮ,ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਵਰਗੇ ਲੱਛਣ ਨਜ਼ਰ ਆ ਰਹੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰੋ,ਜੇ ਕਿਸੇ ਵਿਅਕਤੀ ਵਿੱਚ ਲੱਛਣ ਦਿਖਾਈ ਨਹੀ ਵੀ ਦੇ ਰਹੇ ਤਾਂ ਵੀ ਉਹ ਸ਼ੱਕ ਦੂਰ ਕਰਨ ਲਈ ਬਿਨਾ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇ ਸਕਦਾ ਡਾ. ਸੰਜੇ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ ਅੰਦਰ 111 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ,ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 459 ਹੋ ਗਈ ਹੈ।
48 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਅੱਜ ਸਿਹਤਯਾਬ ਹੋਏ ਹਨ।ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 325 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਗਏ ਹਨ।ਅੱਜ ਤੱਕ ਜ਼ਿਲੇ ਵਿੱਚ 84524 ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 74180 ਰਿਪੋਰਟਾਂ ਨੈਗੇਟਿਵ ਆਈਆਂ ਹਨ ।ਜ਼ਿਲੇ ਵਿੱਚ ਕੁੱਲ ਕੋਰੋਨਾ ਮਾਮਲੇ 5103 ਹੋ ਗਏ ਹਨ ਜਦ ਕੇ ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ 4552 ਤੇ ਬਿਲਕੁਲ ਤੰਦਰੁਸਤ ਹਨ। ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਫਲੈਗ ਚਾਵਲਾ ਨੇ ਕਿਹਾ ਕਿ ਹੁਣ ਰੋਜ਼ਾਨਾ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਣਾ ਖਤਰੇ ਦੀ ਘੰਟੀ ਹੈ,ਇਸ ਲਈ ਸਾਨੂੰ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ,ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਗਠਿਤ ਟੀਮਾਂ ਵੱਲੋਂ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਜ਼ਿਲੇ ਨਾਲ ਸਬੰਧਤ ਕੁੱਲ 92 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ।