ਲਹਿਰਾਗਾਗਾ, 8 ਅਪ੍ਰੈਲ 2021 – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ- ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹਨਾਂ ਨੇ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਬੀਬੀ ਭੱਠਲ ਦੀ ਕੋਰੋਨਾ ਰਿਪੋਰਟ ਬੀਤੇ ਦਿਨ ਪਾਜ਼ੀਟਿਵ ਆਈ ਸੀ।
ਬੀਬੀ ਭੱਠਲ ਨੇ ਬਾਬੂਸ਼ਾਹੀ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਤਿੰਨ ਤੋਂ ਚਾਰ ਦਿਨਾਂ ਤੋਂ ਉਹਨਾਂ ਦੀ ਸਿਹਤ ਠੀਕ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਗਿਆ, ਅਤੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।