ਮਨਿੰਦਰਜੀਤ ਸਿੱਧੂ
ਜੈਤੋ, 10 ਅਪਰੈਲ, 2021 - ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜੈਤੋ ਥਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਮੁੱਖ ਮੁਨਸ਼ੀ ਸੁਖਵਿੰਦਰ ਪਾਲ ਸਿੰਘ ਨੇ ਪੁਲਿਸ ਕਰਮੀਆਂ ਦੇ ਕੋਵਿਡ 19 ਤੋਂ ਬਚਾਅ ਲਈ ਥਾਣਾ ਜੈਤੋ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਵਾਇਆ। ਇਸ ਕੈਂਪ ਦੌਰਾਨ 20 ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਦੇ ਕੋਰੋਨਾ ਤੋਂ ਬਚਾਅ ਲਈ ਟੀਕੇ ਲਗਾਏ ਗਏ।ਇਸ ਮੌਕੇ ਐੱਸ.ਐੱਚ.ਓ ਰਾਜੇਸ਼ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਕਰਮੀ ਇਸ ਮਹਾਂਮਾਰੀ ਦੇ ਕਾਲ ਵਿੱਚ ਲੋਕਾਂ ਦੀ ਸੇਵਾ ਵਿੱਚ ਸਭ ਤੋਂ ਮੂਹਰੇ ਹੋ ਕੇ ਲੋਕਾਂ ਦੀ ਸੇਵਾ ਤੱਤਪਰ ਰਹੇ ਹਨ
।ਆਪਣੀ ਜਾਨ ਜੋਖਿਮ ਵਿੱਚ ਪਾ ਜਨਤਾ ਦੀ ਸੇਵਾ ਕਰਨ ਵਾਲੇ ਇਹਨਾਂ ਸਾਥੀਆਂ ਦੀ ਸਿਹਤਯਾਬੀ ਅਤੇ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਇਹ ਕੈਂਪ ਲਗਵਾਇਆ ਹੈ।ਇਸ ਮੌਕੇ ਬਹੁਤ ਹੀ ਨਿਮਰ ਸੁਭਾਅ ਵਾਲੇ ਮੁੱਖ ਮੁਨਸ਼ੀ ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਸਾਡੇ ਦੁਆਰਾ ਲਗਵਾਇਆ ਇਹ ਕੈਂਪ ਮੁਲਾਜ਼ਮਾਂ ਦੀ ਸਿਹਤਯਾਬੀ ਲਈ ਤਾਂ ਹੈ ਹੀ, ਨਾਲ ਹੀ ਇਹ ਆਮ ਜਨਤਾ ਨੂੰ ਵੀ ਕੋਰੋਨਾ ਮਹਾਂਮਾਰੀ ਤੋਂ ਬਚਾਅ ਦਾ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰੇਗਾ।ਕੈਂਪ ਦੌਰਾਨ ਐੱਸ.ਐੱਮ.ਓ ਡਾ. ਵਰਿੰਦਰ ਕੁਮਾਰ ਦੀ ਅਗਵਾਈ ਵਿੱਚ ਡਾ. ਆਸਥਾ ਨਰੂਲਾ ਅਤੇ ਏ.ਐੱਨ.ਐੱਮ ਸਿੰਬਲ ਕਾਂਤ ਚੋਪੜਾ ਨੇ ਸੇਵਾਵਾਂ ਦਿੱਤੀਆਂ।