ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 4 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 11 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 31440 ਮਿਲੇ ਹਨ ਜਿਨ੍ਹਾਂ ਵਿੱਚੋਂ 26214 ਮਰੀਜ਼ ਠੀਕ ਹੋ ਗਏ ਅਤੇ 4749 ਕੇਸ ਐਕਟੀਵ ਹਨ । ਜਦਕਿ 477 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 71 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 31 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 130 ਕੇਸ ਸ਼ਾਮਲ ਹਨ।