ਚੰਡੀਗੜ੍ਹ, 13 ਅਪ੍ਰੈਲ 2021 - ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੇ ਐਸ ਆਈ ਟੀ ਦੇ ਮੁਖੀ ਅਤੇ ਸੀਨੀਅਰ ਅਫਸਰ ਕੁੰਵਰ ਵਿਜੇ ਪ੍ਰਤਾਪ ਨੇ ਐਸ ਆਈ ਟੀ ਦੇ ਮੁਖੀ ਵਜੋਂ ਅਤੇ ਆਪਣੀ ਸਵਿਰਸ ਤੋਂ ਵੀ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਨਾ-ਮਨਜ਼ੂਰ ਕਰ ਦਿੱਤਾ ਗਿਆ।
ਕੁੱਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੁੰਵਰ ਵਿਜੇ ਦੀ ਪ੍ਰਧਾਨਗੀ ਹੇਠ ਬਣਾਈ ਗਈ ਐਸ ਆਈ ਟੀ ਭੰਗ ਕਰ ਦਿੱਤੀ ਗਈ ਸੀ ਅਤੇ ਇੱਕ ਨਵੀਂ ਐਸ ਆਈ ਟੀ ਬਣਾਉਣ ਲਈ ਕਿਹਾ ਗਿਆ ਸੀ ਅਤੇ ਇਹ ਵੀ ਹੁਕਮ ਕੀਤੇ ਸਨ ਕਿ ਕੁੰਵਰ ਵਿਜੇ ਪ੍ਰਤਾਪ ਨਵੀਂ ਐਸ ਆਈ ਟੀ ਦਾ ਹਿੱਸਾ ਨਹੀਂ ਹੋਣਗੇ।