ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 3 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 14 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 32984 ਮਿਲੇ ਹਨ ਜਿਨ੍ਹਾਂ ਵਿੱਚੋਂ 27660 ਮਰੀਜ਼ ਠੀਕ ਹੋ ਗਏ ਅਤੇ 4838 ਕੇਸ ਐਕਟੀਵ ਹਨ । ਜਦਕਿ 486 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 307 ਮਰੀਜ਼ ਠੀਕ ਹੋਏ ਹਨ ਅਤੇ 373 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 79 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 52 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 172 ਕੇਸ ਸ਼ਾਮਲ ਹਨ।